ਜਲੰਧਰ (ਪੰਕਜ, ਕੁੰਦਨ)- ਜਲੰਧਰ ਵਿੱਚ ਡਕੈਤੀ ਅਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬੀਤੀ ਰਾਤ ਜਲੰਧਰ ਅੱਡਾ ਹੁਸ਼ਿਆਰਪੁਰ ਗੇਟ ਨੇੜੇ ਇਕ ਕਰਿਆਨੇ ਦੀ ਦੁਕਾਨ ਤੋਂ ਕੁਝ ਸਾਮਾਨ ਖ਼ਰੀਦਣ ਆਏ ਇਕ ਸਿੱਖ ਵਿਅਕਤੀ ਦੀ ਐਕਟਿਵਾ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਜਿਸ ਵਿਅਕਤੀ ਦੀ ਐਕਟਿਵਾ ਚੋਰੀ ਹੋਈ, ਉਨ੍ਹਾਂ ਨੇ ਦੱਸਿਆ ਕਿ ਉਹ ਘਰ ਲਈ ਕੁਝ ਸਾਮਾਨ ਖ਼ਰੀਦਣ ਲਈ ਦੁਕਾਨ 'ਤੇ ਆਏ ਸਨ। ਜਦੋਂ ਉਹ ਕੁਝ ਸਮੇਂ ਬਾਅਦ ਬਾਹਰ ਗਏ ਤਾਂ ਉਨ੍ਹਾਂ ਵੇਖਿਆ ਕਿ ਉਨ੍ਹਾਂ ਦੀ ਐਕਟਿਵਾ ਉੱਥੇ ਨਹੀਂ ਸੀ। ਮੌਕੇ ਉਤੇ ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY