ਜਲੰਧਰ (ਸਲਵਾਨ)— ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਰਾਜਧਾਨੀ ਦਿੱਲੀ ਲਈ ਦੋਆਬਾ ਖੇਤਰ ਦੀ ਇਕਲੌਤੀ ਸਪਾਈਸ ਜੈੱਟ ਫਲਾਈਟ ਨੇ 52 ਮਿੰਟ ਦੇਰੀ ਨਾਲ ਉਡਾਣ ਭਰੀ। ਇਹ ਫਲਾਈਟ ਰਾਜਧਾਨੀ ਦਿੱਲੀ ਤੋਂ ਜਲੰਧਰ ਦੇ ਆਦਮਪੁਰ ਏਅਰਪੋਰਟ ਲਈ 43 ਮਿੰਟ ਦੇਰੀ ਨਾਲ ਚੱਲੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ
ਉਂਝ ਸਪਾਈਸ ਜੈੱਟ ਫਲਾਈਟ ਦਾ ਰਾਜਧਾਨੀ ਦਿੱਲੀ ਤੋਂ ਜਲੰਧਰ ਦੇ ਆਦਮਪੁਰ ਏਅਰਪੋਰਟ ਲਈ ਚੱਲਣ ਦਾ ਸਮਾਂ ਦੁਪਹਿਰ 2 ਵੱਜ ਕੇ 40 ਮਿੰਟ ਹੈ ਅਤੇ ਆਦਮਪੁਰ ਏਅਰਪੋਰਟ 'ਤੇ ਦੁਪਹਿਰ 3 ਵੱਜ ਕੇ 45 ਮਿੰਟ 'ਤੇ ਪਹੁੰਚਦੀ ਹੈ।
ਇਹ ਵੀ ਪੜ੍ਹੋ: ਫ਼ੌਜੀ ਦੀ ਕਰਤੂਤ: ਵਿਆਹ ਦਾ ਲਾਰਾ ਲਾ ਔਰਤ ਨੂੰ ਰੱਖਿਆ ਘਰ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਤੋਂ ਆਦਮਪੁਰ ਏਅਰਪੋਰਟ ਲਈ ਸਪਾਈਸ ਜੈੱਟ ਫਲਾਈਟ ਨੇ ਦੁਪਹਿਰ 3 ਵੱਜ ਕੇ 23 ਮਿੰਟ 'ਤੇ ਉਡਾਣ ਭਰੀ, ਜਿਹੜੀ ਦੁਪਹਿਰ 4 ਵੱਜ ਕੇ 14 ਮਿੰਟ 'ਤੇ ਆਦਮਪੁਰ ਏਅਰਪੋਰਟ 'ਤੇ ਪਹੁੰਚੀ। ਦੂਜੇ ਪਾਸੇ ਆਦਮਪੁਰ ਤੋਂ ਦਿੱਲੀ ਲਈ ਸਪਾਈਸ ਜੈੱਟ ਫਲਾਈਟ 52 ਮਿੰਟਾਂ ਦੀ ਦੇਰੀ ਨਾਲ ਸ਼ਾਮੀਂ 4 ਵੱਜ ਕੇ 57 ਮਿੰਟ 'ਤੇ ਚੱਲੀ ਅਤੇ ਸ਼ਾਮ 5 ਵੱਜ ਕੇ 52 ਮਿੰਟ 'ਤੇ ਦਿੱਲੀ ਪਹੁੰਚੀ। ਸਪਾਈਸ ਜੈੱਟ ਫਲਾਈਟ ਆਦਮਪੁਰ ਤੋਂ ਦਿੱਲੀ ਲਈ ਦੁਪਹਿਰ ਬਾਅਦ 4 ਵੱਜ ਕੇ 5 ਮਿੰਟ 'ਤੇ ਚੱਲਦੀ ਹੈ ਅਤੇ ਦਿੱਲੀ ਸ਼ਾਮ 5 ਵੱਜ ਕੇ 20 ਮਿੰਟ 'ਤੇ ਪਹੁੰਚਦੀ ਹੈ। ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਫਲਾਈਟ ਆਪਣੇ ਨਿਰਧਾਰਿਤ ਸਮੇਂ 'ਤੇ ਰਵਾਨਾ ਹੋਈ।
ਇਹ ਵੀ ਪੜ੍ਹੋ: ਤਾਲਾਬੰਦੀ 'ਚ ਇਨ੍ਹਾਂ ਨੌਜਵਾਨਾਂ ਨੇ ਯੂ-ਟਿਊਬ ਤੋਂ ਸਿੱਖੇ ਅਨੋਖੇ ਗੁਰ, ਸੱਚ ਸਾਹਮਣੇ ਆਉਣ 'ਤੇ ਪੁਲਸ ਦੇ ਉੱਡੇ ਹੋਸ਼
ਹਸਪਤਾਲ 'ਚੋਂ ਚੋਰੀ ਕੀਤੀ ਐਕਟਿਵਾ 'ਤੇ ਜਾ ਰਹੇ 2 ਨੌਜਵਾਨ ਗ੍ਰਿਫ਼ਤਾਰ, ਹੋਰ ਵਾਹਨ ਵੀ ਬਰਾਮਦ
NEXT STORY