ਨਵਾਂਸ਼ਹਿਰ (ਤ੍ਰਿਪਾਠੀ)-ਬੀਤੇ ਦਿਨਾਂ ਤੋਂ ਦਰਿਆ ਸਤਲੁਜ ਵਿਚ ਪਾਣੀ ਦੇ ਪੱਧਰ ਵਿਚ ਹੋਏ ਵਾਧੇ ਨਾਲ ਨੇੜਲੇ ਪਿੰਡ ਬੁਰਜ ਟਹਿਲਦਾਸ, ਪੰਦਰਾਵਲ ਵਿਖੇ ਬੰਨ੍ਹ ਲਾਗੇ ਬਰਮ ਨੂੰ ਲੱਗੀ ਢਾਅ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਮ ਦੀ ਮਜ਼ਬੂਤੀ ਅਤੇ ਢਾਅ ਨੂੰ ਹੋਰ ਵਧਣ ਤੋਂ ਰੋਕਣ ਲਈ ਲਗਾਤਾਰ ਕਾਰਜ ਜਾਰੀ ਹੈ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਵਿਚ ਪਿਛਲੇ ਦਿਨਾਂ ਤੋਂ ਵਧੇ ਪਾਣੀ ਦੇ ਪੱਧਰ ਉਪਰੰਤ ਮੌਜੂਦਾ ਸਮੇਂ 60 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਦਰਾਵਲ ਵਿਖੇ ਬਰਮ ਵਿਚ 30 ਫੁੱਟ ਤੋਂ ਵੱਧ ਦੀ ਲੱਗੀ ਢਾਅ ਨੂੰ ਰੋਕਣ ਲਈ ਡਰੇਨੇਜ਼ ਵਿਭਾਗ ਵਲੋਂ ਰੇਤਾ ਦੀਆਂ ਬੋਰੀਆਂ ਲਾ ਕੇ ਰੋਕਿਆ ਗਿਆ ਹੈ ਅਤੇ ਇਸ ਨੂੰ ਹੋਰ ਵੱਧਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਅਮਲ ’ਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਲੋੜੀਂਦਾ ਕਦਮ ਚੁੱਕ ਕੇ ਬੰਨ੍ਹ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਤਾਜੋਵਾਲ ਨੇੜੇ ਵੀ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ 35 ਤੋਂ 38 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਸੀ ਜੋ ਕਿ ਹੁਣ ਵਧ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਸਥਿਤੀ ਸਬੰਧੀ ਪੂਰੀ ਤਰ੍ਹਾਂ ਚੌਕਸ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿਚ ਢਾਅ ਲੱਗਣ ਦੀ ਸੂਰਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਲ ਦੀ ਨਾਲ ਕਾਰਵਾਈ ਕਰਕੇ ਸਥਿਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਬੰਨ੍ਹ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਦਰਿਆ ਦੇ ਪਾਣੀ ਕਾਰਨ ਢਾਅ ਜਾਂ ਹੰਗਾਮੀ ਹਾਲਤ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੰਟਰੋਲ ਰੂਮ ਵਿਖੇ ਦਿੱਤੀ ਜਾਵੇ ਤਾਂ ਜੋ ਨਾਲ ਦੀ ਨਾਲ ਬਣਦੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਹੜਾ 24 ਘੰਟੇ ਕਾਰਜ਼ਸ਼ੀਲ ਹੈ। ਇਸ ਕੰਟਰੋਲ ਰੂਮ ਨੰਬਰ 01823-220645, ਨਵਾਂਸ਼ਹਿਰ ਤਹਿਸੀਲ ਲਈ ਸਥਾਪਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 01823-264666 ਹੈ। ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮੋਨੀਆ ਗੈਸ ਰਿਸਾਅ ਮਾਮਲਾ: ਕੋਈ ਜਾਨੀ ਨੁਕਸਾਨ ਨਹੀਂ, 35 ਕਰਮਚਾਰੀ ਸੁਰੱਖਿਅਤ ਕੱਢੇ : ਡਿਪਟੀ ਕਮਿਸ਼ਨਰ
NEXT STORY