ਮੁਕੇਰੀਆਂ (ਨਾਗਲਾ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਬਣਨ ਨਾਲ ਜਿੱਥੇ ਸਿੱਖ ਪੰਥ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ, ਉਥੇ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਵੀ ਖ਼ੁਸ਼ੀ ਦੀ ਲਹਿਰ ਵੇਖੀ ਗਈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਜੀ ਦੀ ਇਹ ਬੇਮਿਸਾਲ ਜਿਤ ਸਾਬਤ ਕਰਦੀ ਹੈ ਕਿ ਉਹ ਸਾਰੀਆਂ ਧਿਰਾਂ ਦੇ ਸਰਬ ਪ੍ਰਮਾਣਿਤ ਪ੍ਰਧਾਨ ਹਨ। ਉਨ੍ਹਾਂ ਇਸ ਮੌਕੇ 'ਤੇ ਨਾਰਾਜ਼ ਹੋਏ ਮੈਂਬਰਾਂ ਅਤੇ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਰਾਣੇ ਗਿਲੇ-ਛਿਕਵੇ ਮਿਟਾ ਕੇ ਪੰਥ ਦੀ ਬਿਹਤਰੀ ਵਾਸਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣ। ਤਾਂ ਜੋ ਪੰਥ ਵਿਰੋਧੀ ਤਾਕਤਾਂ ਨਾਲ ਇੱਕਜੁਟ ਹੋ ਕੇ ਲੜਿਆ ਜਾ ਸਕੇ। ਕਿਉਂਕਿ ਸਾਨੂੰ ਬਾਹਰੀ ਤਾਕਤਾਂ ਤੋਂ ਵੱਡੀਆਂ ਚੁਣੌਤੀਆਂ ਹਨ। ਜਿਨ੍ਹਾਂ ਦਾ ਮੁਕਾਬਲਾ ਅਸੀਂ ਸਾਰੇ ਇੱਕਜੁਟ ਹੋ ਕੇ ਹੀ ਕਰ ਸਕਦੇ ਹਾਂ। ਇਸ ਮੌਕੇ ਉਨ੍ਹਾਂ ਨਾਲ ਬਿਕਰਮਜੀਤ ਸਿੰਘ ਅੱਲਾ ਬਖ਼ਸ਼ ਵੀ ਉਨ੍ਹਾਂ ਨਾਲ ਉਚੇਚੇ ਤੌਰ 'ਤੇ ਮੌਜੂਦ ਸੀ। ਉਨ੍ਹਾਂ ਨੇ ਵੀ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਸਿੱਖ ਪੰਥ ਨੂੰ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ: ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
NEXT STORY