ਜਲੰਧਰ (ਗੁਲਸ਼ਨ)-ਅਗਨੀਪਥ ਯੋਜਨਾ ਦੇ ਵਿਰੋਧ ’ਚ ਸ਼ਨੀਵਾਰ ਨੂੰ ਲੁਧਿਆਣਾ ਸਟੇਸ਼ਨ ’ਤੇ ਹੋਈ ਭੰਨ-ਤੋੜ ਕਾਰਨ ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ। ਹਾਲਾਂਕਿ ਦੂਜੇ ਦਿਨ ਐਤਵਾਰ ਨੂੰ ਪੂਰੀ ਤਰ੍ਹਾਂ ਨਾਲ ਸ਼ਾਂਤੀ ਰਹੀ। ਟਰੇਨਾਂ ਦੀ ਆਵਾਜਾਈ ਵੀ ਸੁਚਾਰੂ ਰੂਪ ਨਾਲ ਜਾਰੀ ਰਹੀ ਪਰ ਯੂ. ਪੀ. ਅਤੇ ਬਿਹਾਰ ਵੱਲ ਜਾਣ ਵਾਲੀਆਂ ਲਗਭਗ ਇਕ ਦਰਜਨ ਟਰੇਨਾਂ ਰੱਦ ਰਹੀਆਂ।

ਰੇਲਵੇ ਨੇ ਸੋਮਵਾਰ ਨੂੰ ਵੀ ਦੋ ਟਰੇਨਾਂ ਜੰਮੂ ਤਵੀ ਤੋਂ ਹਾਵੜਾ ਜਾਣ ਵਾਲੀ ਹਿਮਗਿਰੀ ਐਕਸਪ੍ਰੈੱਸ (12332) ਅਤੇ ਅੰਮ੍ਰਿਤਸਰ-ਸਹਰਸਾ ਜਨਸਾਧਾਰਨ ਐਕਸਪ੍ਰੈੱਸ (15532) ਨੂੰ ਰੱਦ ਕਰਨ ਦੀ ਸੂਚੀ ਜਾਰੀ ਕੀਤੀ। ਜ਼ਿਲਾ ਪ੍ਰਸ਼ਾਸਨ ਅਤੇ ਰੇਲਵੇ ਪੁਲਸ ਵੱਲੋਂ ਸਟੇਸ਼ਨ ’ਤੇ ਪੂਰੀ ਸਖਤੀ ਵਰਤੀ ਜਾ ਰਹੀ ਹੈ। ਸਟੇਸ਼ਨ ’ਤੇ ਆਉਣ-ਜਾਣ ਵਾਲੇ ਹਰ ਮੁਸਾਫ਼ਿਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਧੀ ਬੁਲੇਟ ਪਰੂਫ਼ ਗੱਡੀਆਂ ਦੀ ਮੰਗ, ਜਾਣੋ ਕਿੰਨਾ ਆਉਂਦਾ ਹੈ ਖ਼ਰਚਾ

ਸੋਮਵਾਰ ਨੂੰ ‘ਭਾਰਤ ਬੰਦ’ ਦੇ ਸੱਦੇ ਕਾਰਨ ਸਟੇਸ਼ਨ ’ਤੇ ਜੀ. ਆਰ. ਪੀ., ਆਰ. ਪੀ. ਐੱਫ਼., ਕਮਾਂਡੋਜ਼ ਅਤੇ ਰੈਪਿਡ ਐਕਸ਼ਨ ਫੋਰਸ ਤੋਂ ਇਲਾਵਾ ਬੀ. ਐੱਸ. ਐੱਫ਼. ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਸਟੇਸ਼ਨ ਦੇ ਬਾਹਰ ਅਹਿਤਿਆਤ ਦੇ ਤੌਰ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਖੜ੍ਹੀ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ਪੂਰੀ ਤਰ੍ਹਾਂ ਨਾਲ ਕੰਟਰੋਲ ’ਚ ਹਨ। ਕਿਸੇ ਨੂੰ ਵੀ ਕਾਨੂੰਨ ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਟੈਕਸੀ ਚਾਲਕ ਦਾ ਕਤਲ ਕਰਕੇ ਖੇਤਾਂ ’ਚ ਸੁੱਟੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰ ਨੂੰ ਪੰਜਾਬ ਯੂਨੀਵਰਸਿਟੀ ਹੜੱਪਣ ਨਹੀਂ ਦਿਆਂਗੇ : ਦਲ ਖਾਲਸਾ
NEXT STORY