ਹੁਸ਼ਿਆਰਪੁਰ (ਘੁੰਮਣ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਭਰ ਵਿੱਚ ਖਾਦ ਵਿਕਰੇਤਾਵਾਂ ਅਤੇ ਡੀਲਰਾਂ ਵੱਲੋਂ ਯੂਰੀਆ ਦੀ ਗਲਤ ਤਰੀਕੇ ਨਾਲ ਹੋ ਰਹੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ ਡਰਾਈਵ ਚਲਾਈ ਗਈ ਹੈ। ਇਹ ਮੁਹਿੰਮ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਹੁਕਮਾਂ ਅਧੀਨ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਜਸਵੰਤ ਸਿੰਘ ਦੀ ਨਿਗਰਾਨੀ ਹੇਠ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ NH 'ਤੇ ਵੱਡਾ ਹਾਦਸਾ! ਕਾਰ ਤੇ ਤੇਲ ਟੈਂਕਰ ਵਿਚਾਲੇ ਟੱਕਰ ਮਗਰੋਂ ਲੱਗੀ ਅੱਗ, ਦੋ ਦੀ ਥਾਈਂ ਮੌਤ
ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਂਚ ਲਈ ਇਕ ਟੀਮ ਬਣਾਈ ਗਈ, ਜਿਸ ਵਿੱਚ ਮੁੱਖ ਖੇਤੀ ਅਧਿਕਾਰੀ, ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਅਤੇ ਖੇਤੀ ਵਿਕਾਸ ਅਧਿਕਾਰੀ (ਇਨਫੋਰਸਮੈਂਟ), ਹੁਸ਼ਿਆਰਪੁਰ ਡਾ. ਜਤਿਨ ਵਸ਼ਿਸ਼ਠ ਸ਼ਾਮਿਲ ਸਨ। ਇਹ ਜਾਂਚ ਮੁਹਿੰਮ ਜ਼ਿਲ੍ਹੇ ਦੇ ਸਾਰੇ ਬਲਾਕ ਖੇਤੀ ਅਧਿਕਾਰੀਆਂ ਦੇ ਸਹਿਯੋਗ ਨਾਲ ਚਲਾਈ ਗਈ। ਹਰੇਕ ਬਲਾਕ ਪੱਧਰ 'ਤੇ ਵਿਸ਼ੇਸ਼ ਟੀਮਾਂ ਨੂੰ ਤਾਇਨਾਤ ਕੀਤਾ ਗਿਆ, ਜੋ ਵੱਧ ਯੂਰੀਆ ਵਿਕਰੀ ਵਾਲੇ ਰਿਪੋਰਟ ਹੋਏ ਰਿਟੇਲਰਾਂ ਅਤੇ ਡੀਲਰਾਂ ਦੇ ਸਥਾਨਾਂ 'ਤੇ ਮੌਕੇ 'ਤੇ ਪਹੁੰਚ ਕੇ ਗਹਿਨ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਸਟਾਕ ਦੀ ਪੂਰੀ ਜਾਂਚ, ਇਨਵਾਇਸ ਆਡਿਟ ਅਤੇ ਸਪਲਾਈ-ਵਿਕਰੀ ਰਿਕਾਰਡ ਦਾ ਮਿਲਾਨ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਇਸ ਇਨਫੋਰਸਮੈਂਟ ਮੁਹਿੰਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬਿਜਾਈ ਦੇ ਚਰਮ ਸਮੇਂ ਦੌਰਾਨ ਸਹੀ ਕਿਸਾਨਾਂ ਨੂੰ ਯੂਰੀਆ ਉਚਿਤ ਅਤੇ ਪਾਰਦਰਸ਼ੀ ਢੰਗ ਨਾਲ ਉਪਲਬਧ ਕਰਵਾਇਆ ਜਾਵੇ। ਵਿਭਾਗ ਵੱਲੋਂ ਇਸ ਗੱਲ ਨੂੰ ਦੋਹਰਾਇਆ ਗਿਆ ਕਿ ਖਾਦ ਸਪਲਾਈ ਚੇਨ ਵਿੱਚ ਕਿਸੇ ਵੀ ਕਿਸਮ ਦੀ ਕਾਲਾ ਬਾਜ਼ਾਰੀ, ਸਟਾਕ ਇਕੱਠਾ ਕਰਨਾ ਜਾਂ ਹੋਰ ਕੋਈ ਗੜਬੜੀ ਨਹੀਂ ਸਹਿਣ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਖਾਦ ਡੀਲਰ ਵੱਲੋਂ ਵੱਧ ਰੇਟ ਲਾਗੂ ਕਰਨ, ਨਕਲੀ ਕਮੀ ਪੈਦਾ ਕਰਨਾ ਜਾਂ ਕੋਈ ਵੀ ਸ਼ੱਕੀ ਗਤੀਵਿਧੀ ਸਾਹਮਣੇ ਆਵੇ, ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਤਾਂ ਜੋ ਲਾਜ਼ਮੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਨਕਦੀ ਸਣੇ ਲੱਖਾਂ ਦਾ ਸਾਮਾਨ ਲੈ ਕੇ ਹੋਏ ਫਰਾਰ
NEXT STORY