ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਲੈ ਕੇ ਤਾਜ਼ਾ ਰਿਪੋਰਟ ਦਿੱਤੀ ਹੈ। ਰਿਪੋਰਟ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਕਿਤੇ ਹਲਕੀ ਤੇ ਕਿਤੇ ਵੱਧ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ
ਅੱਜ ਰਾਤ ਨੂੰ ਮੁਕਤਸਰ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਨਵਾਂਸ਼ਹਿਰ, ਮੋਗਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 11 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ ਅਤੇ ਨਵਾਂਸ਼ਹਿਰ ਵਰਗੇ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਰਹੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦਿਓ ਧਿਆਨ, ਲੱਗ ਗਈ ਮੁਕੰਮਲ ਪਾਬੰਦੀ
ਵਿਭਾਗ ਅਨੁਸਾਰ12 ਜੁਲਾਈ ਨੂੰ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ ਅਤੇ ਮੋਗਾ ਵਿੱਚ ਮੌਸਮ ਸੁੱਕਾ ਰਹੇਗਾ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬੁੰਦਾਬਾਂਦੀ ਹੋਵੇਗੀ। ਇਸ ਦੇ ਨਾਲ ਹੀ 13-14 ਜੁਲਾਈ ਨੂੰ ਜ਼ਿਆਦਾਤਰ ਪੰਜਾਬ ਵਧੇਰੇ ਮੀਂਹ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਹੋਸ਼ਿਆਰਪੁਰ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਮੀਂਹ ਕਾਰਨ ਵਿਗੜ ਸਕਦੀ ਸਥਿਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਵੇਚਣ ਵਾਲਾ ਮੁਲਜ਼ਮ ਕਬਾੜੀਏ ਸਮੇਤ ਗ੍ਰਿਫ਼ਤਾਰ
NEXT STORY