ਸ਼ਾਹਕੋਟ (ਤ੍ਰੇਹਨ, ਅਰਸ਼ਦੀਪ) - ਐੱਸ.ਡੀ.ਐੱਮ. ਲਾਲ ਵਿਸ਼ਵਾਸ਼ ਬੈਂਸ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਲਈ ਸ਼ਾਂਤਮਈ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ 'ਚ ਕੁੱਲ 250 ਪੋਲਿੰਗ ਬੂਥ ਅਤੇ 200 ਪੋਲਿੰਗ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ 6 ਮਾਡਲ ਪੋਲਿੰਗ ਕੇਂਦਰ ਅਤੇ ਇਕ ਮਹਿਲਾ ਕੇਂਦਰ ਵੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਸੋਮਾਲੀਆ 'ਚ ਰੈਸਟੋਰੈਂਟ 'ਚ ਧਮਾਕਾ, 15 ਦੀ ਮੌਤ ਤੇ 20 ਜ਼ਖਮੀ
ਉਨ੍ਹਾਂ ਦੱਸਿਆ ਕਿ 53 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ, 3 ਇਕਨੋਮਿਕਲੀ ਸੰਵੇਦਨਸ਼ੀਲ ਅਤੇ ਇਕ ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ (ਨਾਜ਼ੁਕ) ਦੀ ਕੈਟਾਗਰੀ 'ਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਹਲਕੇ ਵਿਚ ਕੁੱਲ 181946 ਵੋਟਰ ਹਨ, ਜਿਨ੍ਹਾਂ ਵਿਚ 93715 ਪੁਰਸ਼ ਵੋਟਰ, 88220 ਮਹਿਲਾ ਵੋਟਰ ਅਤੇ 1 ਟਰਾਂਜ਼ੇਂਡਰ (ਤੀਸਰਾ ਲਿੰਗ) ਵੋਟਰ ਹਨ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰੀ ਸੁਰੱਖਿਆ ਹੇਠ ਅਤੇ ਹੋਰ ਦਸਤਾਵੇਜ਼ਾਂ ਸਮੇਤ ਪੋਲਿੰਗ ਬੂਥਾਂ 'ਤੇ ਪਹੁੰਚ ਚੁੱਕੀਆਂ ਹਨ।
ਇਹ ਵੀ ਪੜ੍ਹੋ :ਰੂਸ ਨੇ ਯੂਕ੍ਰੇਨ 'ਤੇ ਹਮਲਾ ਕੀਤਾ ਤਾਂ ਚੁਕਾਉਣੀ ਪਵੇਗੀ ਕੀਮਤ : ਕਮਲਾ ਹੈਰਿਸ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY