ਜਲੰਧਰ (ਵਰੁਣ)–ਬੁੱਧਵਾਰ ਨੂੰ ਡੀ. ਏ. ਵੀ. ਕਾਲਜ ਫਲਾਈਓਵਰ ਦੇ ਹੇਠਾਂ 12ਵੀਂ ਜਮਾਤ ਦੇ ਵਿਦਿਆਰਥੀ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਨੇ ਅਮਨ-ਫਤਿਹ ਗੈਂਗ ਦੇ ਕਰੀਬੀ ਮੈਂਬਰ ਵਿਸ਼ਵਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਸ਼ਵਜੀਤ ਨੂੰ ਪੁਲਸ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਨਾਕੇ 'ਤੇ ...
ਥਾਣਾ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਨੂੰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਿਚ ਵਿਵਾਦ ਹੋਇਆ ਸੀ, ਜਿਸ ਵਿਚ ਇਕ ਧਿਰ ਨੇ ਵਿਸ਼ਵਜੀਤ ਨੂੰ ਬੁਲਾ ਕੇ ਵਿਦਿਆਰਥੀ ਮੋਹਿਤ ਰਾਣਾ ਵਾਸੀ ਗੁਰੂ ਰਵਿਦਾਸ ਨਗਰ ’ਤੇ ਹਮਲਾ ਕਰਕੇ ਖ਼ੂਨ ਨਾਲ ਲਥਪਥ ਕਰ ਦਿੱਤਾ ਸੀ ਅਤੇ ਫਰਾਰ ਹੋ ਗਏ ਸਨ। ਇਸ ਮਾਮਲੇ ਦੀ ਜਾਂਚ ਵਿਚ ਪਤਾ ਲੱਗਾ ਕਿ ਹਮਲਾਵਰਾਂ ਵਿਚ ਮੁੱਖ ਮੁਲਜ਼ਮ ਵਿਸ਼ਵਜੀਤ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਲੁੱਟ ਅਤੇ ਮਾਰਕੁੱਟ ਦੇ ਕੇਸ ਦਰਜ ਹਨ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਵਿਸ਼ਵਜੀਤ ਨੂੰ ਕਾਬੂ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿਚ ਜਾਣ ਤੋਂ ਬਾਅਦ ਅਮਨ-ਫਤਿਹ ਗੈਂਗ ਲਈ ਵਿਸ਼ਵਜੀਤ ਪੈਸਿਆਂ ਦੀ ਕੁਲੈਕਸ਼ਨ ਕਰਦਾ ਸੀ ਅਤੇ ਉਸ ਕੋਲ ਅਮਨ-ਫਤਿਹ ਦੇ 2 ਪਿਸਤੌਲ ਵੀ ਪਏ ਹੋਏ ਹਨ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਵਿਅਕਤੀਆਂ ਨੇ ਕਰ 'ਤਾ ਰੂਹ ਕੰਬਾਊ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਮਸ਼ਹੂਰ ਨਿੱਕੂ ਪਾਰਕ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ, ਮਾਮਲਾ ਜਾਣ ਉਡਣਗੇ ਹੋਸ਼
NEXT STORY