ਰੂਪਨਗਰ (ਸੱਜਣ ਸੈਣੀ)— ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਹੋਣ 'ਤੇ ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇਕ ਵਧੀਆ ਕਦਮ ਹੈ। ਇਸ ਦੇ ਨਾਲ ਹੀ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਬਹਿਬਲ ਕਲਾਂ ਦੇ ਲੋਕਾਂ ਨੂੰ ਸਹੀ ਮਾਇਨੇ 'ਚ ਇਨਸਾਫ ਉਦੋਂ ਮਿਲੇਗਾ ਜਦੋਂ ਐੱਸ. ਐੱਸ. ਪੀ. ਨੂੰ ਗੋਲੀ ਚਲਾਉਣ ਦਾ ਆਦੇਸ਼ ਦੇਣ ਵਾਲੇ ਲੋਕ ਵੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਐੱਸ. ਐੱਸ. ਪੀ. ਨੇ ਉਨ੍ਹਾਂ ਦੇ ਆਦੇਸ਼ਾਂ ਦਾ ਪਾਲਣ ਕੀਤਾ ਸੀ। ਦੱਸ ਦੇਈਏ ਕਿ ਚਰਨਜੀਤ ਸ਼ਰਮਾ ਨੂੰ ਬੀਤੇ ਦਿਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਹੁਸ਼ਿਆਰਪੁਰ ਸਥਿਤ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ 8 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਉਨ੍ਹਾਂ ਤੋਂ ਪੁੱਛਗਿੱਛ ਜਾਵੇਗੀ।
ਚੋਰਾਂ ਵੱਲੋਂ ਪੰਜਾਬ ਐੱਡ ਸਿੰਧ ਬੈਂਕ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼
NEXT STORY