ਜਲੰਧਰ: ਸ਼ਿਵ ਸ਼ਕਤੀ ਧਾਰਮਿਕ ਯਾਤਰਾ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾਲੂਆਂ ਲਈ ਸ਼੍ਰੀ ਅਮਰਨਾਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਐਤਵਾਰ ਨੂੰ ਸ਼ਰਧਾਲੂਆਂ ਦਾ ਜੱਥਾ ਜਲੰਧਰ ਦੇ ਗਾਂਧੀ ਨਗਰ ਤੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਭੋਲੇ ਬਾਬਾ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦਾ ਐਕਸ਼ਨ! ਪੰਜਾਬ ਪੁਲਸ ਦੀ Lady ਇੰਸਪੈਕਟਰ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਸ਼ਕਤੀ ਧਾਰਮਿਕ ਯਾਤਰਾ ਸਭਾ ਦੇ ਪ੍ਰਧਾਨ ਸੁਰੇਸ਼ ਭਗਤ ਨੇ ਦੱਸਿਆ ਕਿ ਸਭਾ ਵੱਲੋਂ ਲਗਾਤਾਰ 15 ਸਾਲਾਂ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਅਮਰਨਾਥ ਯਾਤਰਾ 'ਤੇ ਲਿਜਾਇਆ ਜਾ ਰਿਹਾ ਹੈ। ਇਸ ਵਾਰ ਸ਼੍ਰੀ ਅਮਰਨਾਥ ਜੀ ਦੀ 16ਵੀਂ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਨੂੰ ਵੱਲੋਂ ਗਾਂਧੀ ਨਗਰ ਵਿਖੇ ਸ਼ਿਵ ਵਿਵਾਹ ਦਾ ਵੀ ਆਯੋਜਨ ਕਰਵਾਇਆ ਗਿਆ। ਇਸ ਦੌਰਾਨ ਸਭਾ ਦੇ ਖਜਾਨਚੀ ਡਾ. ਪੁਰਸ਼ੋਤਮ ਭਗਤ, ਸੇਵਾਦਾਰ ਦਰਸ਼ਨ ਭਗਤ ਤੇ ਯੋਗਰਾਜ ਭਗਤ ਵੀ ਮੌਜੂਦ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਣੀਪੁਰ ਰਾਜਪੂਤਾਂ ਤੋਂ ਭਾਖੜੀਆਣਾ ਲਿੰਕ ਰੋਡ ਦੀ ਤਰਸਯੋਗ ਹਾਲਤ ਬਰਸਾਤ ‘ਚ ਰਾਹਗੀਰਾਂ ਲਈ ਬਣੀ ਮੁਸੀਬਤ
NEXT STORY