ਜਲੰਧਰ (ਸੋਨੂੰ, ਵਰੁਣ)- ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਪਰਾਗਪੁਰ ਨੇੜੇ ਸੜਕ 'ਤੇ ਰੇਤ ਨਾਲ ਭਰਿਆ ਟਿੱਪਰ ਪਲਟ ਗਿਆ। ਜਿੱਥੇ ਇਹ ਘਟਨਾ ਵਾਪਰੀ, ਉਸ ਤੋਂ ਪੀ. ਐੱਮ. ਨਰਿੰਦਰ ਮੋਦੀ ਦਾ ਪ੍ਰੋਗਰਾਮ ਸਿਰਫ਼ ਦੋ ਕਿਲੋਮੀਟਰ ਦੂਰ ਸੀ। ਟਿੱਪਰ ਪਲਟਣ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਅਤੇ ਟ੍ਰੈਫਿਕ ਪੁਲਸ ਵੱਲੋਂ ਤੁਰੰਤ ਹਾਈਵੇਅ ਨੂੰ ਖਾਲੀ ਕਰਵਾਇਆ ਗਿਆ ਅਤੇ ਆਵਾਜਾਈ ਫਿਰ ਤੋਂ ਸੁਚਾਰੂ ਢੰਗ ਨਾਲ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਅੱਤ ਦੀ ਪੈ ਰਹੀ ਲੂ ਦਰਮਿਆਨ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਜਾਣੋ ਆਉਣ ਦਿਨਾਂ ਦਾ Weather Update
ਪ੍ਰਾਪਤ ਜਾਣਕਾਰੀ ਅਨੁਸਾਰ ਡਰਾਈਵਰ ਸਤਨਾਮ ਸਿੰਘ ਆਪਣੇ ਕੰਡਕਟਰ ਨਾਲ ਰੇਤ ਨਾਲ ਭਰਿਆ ਟਿੱਪਰ ਲੈ ਕੇ ਫਗਵਾੜਾ ਤੋਂ ਜਲੰਧਰ ਵੱਲ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਘਟਨਾ ਵਿੱਚ ਐੱਸ. ਐੱਸ. ਐੱਫ਼. ਅਤੇ ਟਰੈਫਿਕ ਪੁਲਸ ਨੇ ਦੋਵਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ।
ਇਹ ਵੀ ਪੜ੍ਹੋ- PM ਮੋਦੀ ਦੀ ਰੈਲੀ ਦੌਰਾਨ PAP ਫਲਾਈਓਵਰ ’ਤੇ ਨਹੀਂ ਚੱਲਣਗੇ ਹੈਵੀ ਤੇ ਕਮਰਸ਼ੀਅਲ ਵਾਹਨ, ਰੂਟ ਰਹੇਗਾ ਡਾਇਵਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤ ਦੀ ਪੈ ਰਹੀ ਲੂ ਦਰਮਿਆਨ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਜਾਣੋ ਆਉਣ ਦਿਨਾਂ ਦਾ Weather Update
NEXT STORY