ਜਲੰਧਰ (ਵਰੁਣ)–ਮੇਨ ਡਾਕਘਰ ਵਿਚ ਦਾਖਲ ਹੋ ਕੇ ਯੂ. ਪੀ. ਐੱਸ. ਦੀਆਂ 29 ਬੈਟਰੀਆਂ ਚੋਰੀ ਕਰਨ ਵਾਲੇ ਈ. ਪੀ. ਪੀ. ਬੀ. ਬੈਂਕ ਦੇ ਕਰਮਚਾਰੀ ਅਤੇ ਉਸਦੇ ਅਣਪਛਾਤੇ ਸਾਥੀ ’ਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਅਜੇ ਪਹੁੰਚ ਤੋਂ ਬਾਹਰ ਹਨ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਡਾਕਘਰ ਦੇ ਸਟਾਕ ਕਲਰਕ ਅਤੁਲ ਪੁੱਤਰ ਸ਼੍ਰੀਨਿਵਾਸ ਨਿਵਾਸੀ ਨਿਊ ਚਰਨਜੀਤ ਨਗਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਦੋਂ ਉਹ ਆਪਣੇ ਦਫਤਰ ਵਿਚ ਆਇਆ ਤਾਂ ਦੇਖਿਆ ਕਿ ਸਬ-ਅਕਾਊਂਟ ਆਫਿਸ ਵਿਚ ਰੱਖੀਆਂ 38 ਯੂ. ਪੀ. ਐੱਸ. ਦੀਆਂ ਬੈਟਰੀਆਂ ਵਿਚੋਂ 29 ਗਾਇਬ ਸਨ। ਉਸਨੇ ਇਸ ਸਬੰਧੀ ਅਧਿਕਾਰੀ ਨਾਲ ਗੱਲ ਕੀਤੀ ਤਾਂ ਡਾਕਘਰ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ।
ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ
ਫੁਟੇਜ ਵਿਚ ਵੇਖਿਆ ਗਿਆ ਕਿ ਨਾਲ ਹੀ ਸਥਿਤ ਇੰਡੀਆ ਪੋਸਟ ਪੇਯਮੈਂਟ ਬੈਂਕ (ਈ. ਪੀ. ਪੀ. ਬੀ.) ਦਾ ਕਰਮਚਾਰੀ ਰਾਕੇਸ਼ ਪੁੱਤਰ ਸਤੀਸ਼ ਨਿਵਾਸੀ ਜਵਾਲਾ ਨਗਰ ਆਪਣੇ ਅਣਪਛਾਤੇ ਸਾਥੀ ਨਾਲ ਮਿਲ ਕੇ ਬੈਟਰੀਆਂ ਚੋਰੀ ਕਰ ਰਿਹਾ ਹੈ। ਪਹਿਲਾਂ ਤਾਂ ਉਹ ਆਪਣੇ ਪੱਧਰ ’ਤੇ ਮੁਲਜ਼ਮ ਦੀ ਭਾਲ ਕਰਦੇ ਰਹੇ ਪਰ ਕੋਈ ਸੁਰਾਗ ਨਾ ਮਿਲਣ ’ਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਅਤੇ ਅਤੁਲ ਕੁਮਾਰ ਦੇ ਬਿਆਨਾਂ ’ਤੇ ਰਾਕੇਸ਼ ਕੁਮਾਰ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਨੱਕੀਆਂ ਪਾਵਰ ਹਾਊਸ ਦੇ ਗੇਟਾਂ ਤੋਂ ਪਾਣੀ 'ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼
NEXT STORY