ਜਲੰਧਰ- ਸ਼ਹਿਰ ਦੇ ਗੁਲਾਬ ਦੇਵੀ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਕੁਝ ਸ਼ਰਾਰਤੀ ਤੱਤ ਮਾਹੌਲ ਖ਼ਰਾਬ ਦੀ ਕੋਸ਼ਿਸ਼ ਕਰ ਰਹੇ ਹਨ ਤੇ ਧਾਰਮਿਕ ਅਸਥਾਨ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ. ਐਡਵੋਕੇਟ ਇੰਦਰਜੀਤ ਸਿੰਘ ਬਾਬਾ ਸੰਗਤ ਸਿੰਘ ਟਰੱਸਟ ਚਲਾਉਂਦੇ ਸਨ ਤੇ ਗੁਲਾਬ ਦੇਵੀ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦੇ ਸਨ।

ਪਰ ਉਨ੍ਹਾਂ ਦੀ ਅਚਾਨਕ ਮੌਤ ਹੋ ਜਾਣ ਮਗਰੋਂ ਉਨ੍ਹਾਂ ਦਾ ਪਰਿਵਾਰ ਇਸ ਟਰੱਸਟ ਤੇ ਗੁਰੂਘਰ ਨੂੰ ਚਲਾ ਰਿਹਾ ਹੈ, ਪਰ ਕੁਝ ਮਾੜੀ ਸੋਚ ਵਾਲੇ ਲੋਕ ਗੁਰੂਘਰ ਦੀ ਹਦੂਦ ਅੰਦਰ ਆ ਕੇ ਮਾਹੌਲ ਖ਼ਰਾਬ ਕਰਨ ਤੇ ਧਾਰਮਿਕ ਅਸਥਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਨੇ ਜਲੰਧਰ ਦੇ ਡੀ.ਸੀ. ਅੱਗੇ ਵੀ ਰੱਖਿਆ ਹੈ, ਤਾਂ ਜੋ ਇਸ ਬਾਰੇ ਕਾਰਵਾਈ ਕੀਤੀ ਜਾਵੇ ਤੇ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਗੁਰੂਘਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ' ; ਪੰਜਾਬ ਪੁਲਸ ਦੀ ਇਕ ਹੋਰ ਵੱਡੀ ਕਾਰਵਾਈ, ਹੁਣ ਸਮੱਗਲਰਾਂ ਦੀ ਨਹੀਂ ਹੋਵੇਗੀ 'ਖ਼ੈਰ'
NEXT STORY