ਜਲੰਧਰ (ਪੁਨੀਤ)– ਨਵੇਂ ਸਾਲ ਦੇ ਪਹਿਲੇ ਦਿਨ ਸੂਰਜ ਦੇਵਤਾ ਦੇ ਦਰਸ਼ਨ ਨਾ ਹੋਣ ਕਾਰਨ ਠੰਡ ਦਾ ਪੂਰਾ ਜ਼ੋਰ ਰਿਹਾ। ਪਿਛਲੇ 3 ਦਿਨਾਂ ਤੋਂ ਧੁੱਪ ਨਾ ਨਿਕਲਣ ਕਰ ਕੇ ਠੰਡ ਤੋਂ ਰਾਹਤ ਨਹੀਂ ਮਿਲ ਪਾ ਰਹੀ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ। ਉਥੇ ਹੀ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 350 ਦੇ ਜਾਨਲੇਵਾ ਪੱਧਰ ’ਤੇ ਪਹੁੰਚਣਾ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ, ਜਿਸ ਨਾਲ ਸਾਹ ਸਬੰਧੀ ਮਰੀਜ਼ਾਂ ਨੂੰ ਘਰਾਂ ਵਿਚੋਂ ਬਾਹਰ ਨਿਕਲਣ ’ਤੇ ਸਾਹ ਲੈਣ ਵਿਚ ਦਿੱਕਤਾਂ ਪੇਸ਼ ਆਉਣ ਲੱਗੀਆਂ ਹਨ।
ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ
ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਤੇ ਅਗਾਊਂ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਮੌਸਮ ਵਿਚ ਸੁਧਾਰ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸੇ ਲੜੀ ਵਿਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਧੁੱਪ ਨਿਕਲਣ ਦੇ ਆਸਾਰ ਹਨ। ਰਾਤ ਦੇ ਸਮੇਂ ਹਵਾਵਾਂ ਚੱਲਣ ’ਤੇ ਬੱਦਲ ਹਟਣ ਦੀ ਸੰਭਾਵਨਾ ਵਿਚ ਇਹ ਅਨੁਮਾਨ ਲਾਇਆ ਗਿਆ ਹੈ ਕਿ ਜੇਕਰ ਸਵੇਰ ਦੇ ਸਮੇਂ ਧੁੰਦ ਪਈ ਤਾਂ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਘੱਟ ਤੋਂ ਘੱਟ ਤਾਪਮਾਨ 7 ਡਿਗਰੀ, ਜਦਕਿ ਵੱਧ ਤੋਂ ਵੱਧ 14 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਜਾਰੀ ਕੀਤੇ ਜਾਣ ਵਾਲੇ ਅਲਰਟ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਰੈੱਡ ਜ਼ੋਨ ਵਿਚੋਂ ਬਾਹਰ ਆ ਗਿਆ ਹੈ। ਇਸੇ ਲੜੀ ਵਿਚ ਕਈ ਜ਼ਿਲ੍ਹਿਆਂ ਵਿਚ ਯੈਲੋ, ਜਦੋਂ ਕਿ ਕਈ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਦੱਸਿਆ ਗਿਆ ਹੈ। ਜਲੰਧਰ ਓਰੇਂਜ ਅਲਰਟ ਵਿਚ ਦਿਖਾਇਆ ਗਿਆ ਹੈ, ਜਿਸ ਕਾਰਨ ਠੰਡ ਦਾ ਕਹਿਰ ਜਾਰੀ ਰਹੇਗਾ। ਦੂਜੇ ਪਾਸੇ ਛੁੱਟੀਆਂ ਖਤਮ ਕਰ ਕੇ ਬੱਚਿਆਂ ਨੂੰ ਸ਼ੀਤ ਲਹਿਰ ਦੇ ਵਿਚਕਾਰ ਸਕੂਲ ਜਾਣਾ ਪਿਆ। ਭਾਰੀ ਠੰਡ ਕਾਰਨ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਖੁਦ ਹੀ ਛੁੱਟੀ ਕਰਵਾ ਲਈ ਤਾਂ ਕਿ ਉਨ੍ਹਾਂ ਨੂੰ ਠੰਡ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਟੈਂਕਰ ਚਾਲਕ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਮੌਤ
ਸਰਕਾਰ ਵੱਲੋਂ ਸਰਦੀ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਹੈ ਪਰ ਸਵੇਰੇ 10 ਵਜੇ ਦੇ ਲਗਭਗ 9 ਡਿਗਰੀ ਸੈਲਸੀਅਸ ਤਾਪਮਾਨ ਚੱਲ ਰਿਹਾ ਸੀ। ਅਜਿਹੇ ਵਿਚ ਬੱਚਿਆਂ ਨੂੰ ਘਰਾਂ ਵਿਚੋਂ ਬਾਹਰ ਭੇਜਣਾ ਖਤਰੇ ਤੋਂ ਖਾਲੀ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਬਚਾਅ ਦੇ ਨਾਲ ਸਕੂਲ ਭੇਜਣਾ ਚਾਹੀਦਾ ਹੈ ਅਤੇ ਕੱਪੜਿਆਂ ਦੇ ਹੇਠਾਂ ਇਨਰਵੀਅਰ ਪਾਉਣਾ ਯਕੀਨੀ ਬਣਾਉਣਾ ਚਾਹੀਦਾ ਹੈ। ਗਰਮ ਟੋਪੀ ਤੇ ਦਸਤਾਨੇ ਵੀ ਪੁਆਉਣੇ ਚਾਹੀਦੇ ਹਨ। ਗਰਮ ਜੁਰਾਬਾਂ ਨਾਲ ਬੱਚਿਆਂ ਦੇ ਪੈਰਾਂ ਨੂੰ ਕਵਰ ਕਰਨਾ ਜ਼ਰੂਰੀ ਹੈ। ਸਿਹਤ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਤੌਰ ’ਤੇ ਠੰਡ ਪੈਰਾਂ ਤੋਂ ਅਟੈਕ ਕਰਦੀ ਹੈ, ਇਸ ਲਈ ਪੈਰਾਂ ਦਾ ਬਚਾਅ ਕਰਨਾ ਬਹੁਤ ਜ਼ਰੂਰੀ ਸਮਝਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ’ਚ DSP ਦੀ ਲਾਸ਼ ਮਿਲਣ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ
NEXT STORY