ਨਵਾਂਸ਼ਹਿਰ, (ਮਨੋਰੰਜਨ)- ਥਾਣਾ ਮੁਕੰਦਪੁਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੇ ਟੀਕੇ ਬਰਾਮਦ ਕੀਤੇ। ਪੁਲਸ ਨੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖਾਸ ਵਿਅਕਤੀ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨਸ਼ੇ ਵਾਲੇ ਟੀਕੇ ਲੈ ਕੇ ਜਾ ਰਿਹਾ ਹੈ ਇਸ ’ਤੇ ਪੁਲਸ ਨੇ ਸ਼ਹਿਨਸ਼ਾਹ ਗੇਟ ’ਤੇ ਨਾਕਾਬੰਦੀ ਕਰ ਕੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 26 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਲਖਵੀਰ ਕੁਮਾਰ ਦੇ ਰੂਪ ਵਿਚ ਹੋਈ।
ਆਲ ਇੰਡੀਆ ਪ੍ਰੋਵੀਡੈਂਟ ਫੰਡ ਦੇ ਪੈਨਸ਼ਨਰਜ਼ ਨੇ ਕੇਂਦਰ ਸਰਕਾਰ ਨੂੰ ਸੰਘਰਸ਼ ਕਰਨ ਦਾ ਦਿੱਤਾ ਅਲਟੀਮੇਟਮ
NEXT STORY