ਜਲੰਧਰ (ਮਹੇਸ਼)-ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਨੀਵਾਰ ਨੂੰ ਇਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੇ ਇੰਚਾਰਜ ਇੰਸਪੈਕਟਰ ਹਰਿੰਦਰ ਸਿੰਘ ਦੀ ਟੀਮ ਨੇ 260 ਗ੍ਰਾਮ ਹੈਰੋਇਨ, 150 ਗ੍ਰਾਮ ਆਈਸ ਸਮੇਤ ਦੋ ਵਿਅਕਤੀਆਂ ਨੂੰ 8 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ 'ਚ ਇਕ ਗਿਰੋਹ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਆਕਾਸ਼ ਗੁਪਤਾ ਪੁੱਤਰ ਅਨਿਲ ਗੁਪਤਾ ਵਾਸੀ ਨੇੜੇ ਬਦਰਿੰਗ ਗੇਟ, ਜਲੰਧਰ ਨੂੰ ਕਾਬੂ ਕੀਤਾ ਹੈ | ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਹੋਰ ਪੁੱਛਗਿੱਛ ਦੌਰਾਨ ਮਹਿਲਾ ਦੋਸ਼ੀ ਕਰਮਚਾਰੀ ਪਤਨੀ ਬੰਟੀ ਵਾਸੀ ਪ੍ਰੀਤਮ ਨਗਰ ਫਗਵਾੜਾ ਕਪੂਰਥਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 150 ਗ੍ਰਾਮ ਆਈਸ ਅਤੇ 8 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਸ਼ੀਤਲ ਅੰਗੁਰਾਲ ਤੋਂ ਸੁਣੋ ਕੀ ਹੈ ਸੱਚ
ਆਕਾਸ਼ ਕੋਲੋਂ 160 ਗ੍ਰਾਮ ਹੈਰੋਇਨ ਅਤੇ ਇਕ ਫਾਰਚੂਨਰ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਆਕਾਸ਼ ਗੁਪਤਾ ਨੇ ਡਰੱਗ ਮਨੀ ਨਾਲ ਖ਼ਰੀਦੀ ਆਈ-20 ਕਾਰ ਦੀ ਲੋਕੇਸ਼ਨ ਦਾ ਵੀ ਖ਼ੁਲਾਸਾ ਕੀਤਾ। ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਜਾਂਚ ਦੇ ਹਿੱਸੇ ਵਜੋਂ ਦੋਵੇਂ ਕਾਰਾਂ ਜ਼ਬਤ ਕਰ ਲਈਆਂ ਗਈਆਂ ਹਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਕੈਂਟ ਜਲੰਧਰ ਵਿਖੇ ਮੁਕੱਦਮਾ ਨੰਬਰ 26 ਮਿਤੀ 11-03-2024, 21/29-61-85 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ ਬਰਾਮਦਗੀ ਵਿੱਚ 260 ਗ੍ਰਾਮ ਹੈਰੋਇਨ, 150 ਗ੍ਰਾਮ ਆਈਸ, 8 ਲੱਖ ਰੁਪਏ ਦੀ ਡਰੱਗ ਮਨੀ, ਇਕ ਫਾਰਚੂਨਰ ਕਾਰ ਪੀ. ਬੀ. 91-9408 ਅਤੇ ਇਕ ਆਈ 20 ਕਾਰ ਸੀ. ਐੱਚ 01-ਬੀਜੀ-3837 ਸ਼ਾਮਲ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਅਜੇ ਤੱਕ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ, ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਇਸ ਤਾਰੀਖ਼ ਤੋਂ ਆਦਮਪੁਰ ਏਅਰਪੋਰਟ ਤੋਂ ਹਿੰਡਨ, ਨਾਂਦੇੜ ਤੇ ਬੈਂਗਲੁਰੂ ਲਈ ਘਰੇਲੂ ਉਡਾਣਾਂ ਹੋਣਗੀਆਂ ਸ਼ੁਰੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਸਮਾਰਟ ਸਿਟੀ ’ਚ ਹੋਏ ਘਪਲਿਆਂ ’ਤੇ ਨਹੀਂ ਲਿਆ ਗਿਆ ਕੋਈ ਐਕਸ਼ਨ
NEXT STORY