ਕਪੂਰਥਲਾ, (ਭੂਸ਼ਣ )- ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਔਰਤ ਵਲੋਂ ਚਲਾਏ ਜਾ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰਕੇ 40 ਗ੍ਰਾਮ ਹੈਰੋਇਨ ਤੇ ਕੰੰਪਿਊਟਰਾਈਜ਼ ਕੰਡਾ ਬਰਾਮਦ ਕੀਤਾ ਹੈ । ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਨਵਾਂ ਪਿੰਡ ਭੱਠੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਸ਼ੱਕ ਪੈਣ ’ਤੇ ਨਾਕੇ ’ਤੇ ਤੈਨਾਤ ਮਹਿਲਾ ਪੁਲਸ ਕਰਮਚਾਰੀਅਾਂ ਨੇ ਇਕ ਸ਼ੱਕੀ ਔਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਪੁਲਸ ਕਰਮਚਾਰੀਆਂ ਨੇ ਪਿੱਛਾ ਕਰ ਕੇ ਉਕਤ ਔਰਤ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਔਰਤ ਦੀ ਤਲਾਸ਼ੀ ਦੌਰਾਨ ਉਸ ਤੋਂ 40 ਗ੍ਰਾਮ ਹੈਰੋਇਨ ਅਤੇ ਕੰੰਪਿਊਟਰਾਈਜ਼ ਕੰਡਾ ਬਰਾਮਦ ਹੋਇਆ।
ਪੁੱਛਗਿਛ ਦੌਰਾਨ ਮੁਲਜ਼ਮ ਔਰਤ ਨੇ ਆਪਣਾ ਨਾਂ ਜੋਤੀ ਪਤਨੀ ਦਿਆ ਸਿੰਘ ਵਾਸੀ ਮੁਹੱਲਾ ਮਹਿਤਾਬਗਡ਼੍ਹ ਕਪੂਰਥਲਾ ਦੱਸਿਆ। ਮੁਲਜ਼ਮ ਔਰਤ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੀ ਹੈ ਅਤੇ ਕੰੰਪਿਊਟਰਾਈਜ਼ਡ ਕੰਡੇ ’ਚ ਉਹ ਆਪਣੇ ਗਾਹਕਾਂ ਨੂੰ ਹੈਰੋਇਨ ਤੋਲ ਕੇ ਵੇਚਦੀ ਹੈ। ਮੁਲਜ਼ਮ ਔਰਤ ਨੇ ਖੁਲਾਸਾ ਕੀਤਾ ਕਿ ਉਸ ਖਿਲਾਫ ਪਹਿਲਾਂ ਵੀ 2 ਮਾਮਲੇ ਦਰਜ ਹਨ। ਮੁਲਜ਼ਮ ਔਰਤ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਬਰਾਮਦ ਹੈਰੋਇਨ ਆਪਣੇ ਕਈ ਖਾਸ ਗਾਹਕਾਂ ਨੂੰ ਵੇਚਣ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਮੁਲਜ਼ਮ ਔਰਤ ਨੇ ਪੁੱਛਗਿਛ ਦੌਰਾਨ ਪੁਲਸ ਨੂੰ ਕਈ ਅਹਿਮ ਖੁਲਾਸੇ ਕੀਤੇ ਹਨ। ਜਿਸ ਨੂੰ ਲੈ ਕੇ ਪੁਲਸ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਅਹਿਮ ਗ੍ਰਿਫਤਾਰੀਅਾਂ ਕਰ ਸਕਦੀ ਹੈ। ਮੁਲਜ਼ਮ ਔਰਤ ਨੂੰ ਥਾਣਾ ਕੋਤਵਾਲੀ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿਸ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਨਾਜਾਇਜ਼ ਸ਼ਰਾਬ ਦੀਆਂ 50 ਬੋਤਲਾਂ ਸਮੇਤ 1 ਕਾਬੂ
NEXT STORY