ਜਲੰਧਰ (ਚੋਪੜਾ)-ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਡੀਸ਼ਨਲ ਰੀਜਨਲ ਟਰਾਂਸਪੋਰਟ ਅਥਾਰਿਟੀ (ਏ. ਆਰ. ਟੀ. ਓ.) ਰੁਪਿੰਦਰ ਸਿੰਘ ਨੇ ਬੀਤੇ ਦਿਨ ਜਲੰਧਰ–ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਿਆਪਕ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਵੱਡੀ ਗਿਣਤੀ ’ਚ ਕਮਰਸ਼ੀਅਲ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਕਾਗਜ਼ਾਤ ਅਤੇ ਨਿਯਮਾਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
ਏ. ਆਰ. ਟੀ. ਓ. ਨੇ ਚੈਕਿੰਗ ਮੁਹਿੰਮ ਦੌਰਾਨ ਰੇਤ-ਬਜਰੀ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰਾਂ, ਸਕੂਲ ਬੱਸਾਂ, ਟੈਂਪੂਆਂ, ਟਰੈਕਟਰ-ਟਰਾਲੀਆਂ, ਛੋਟੇ ਹਾਥੀ ਅਤੇ ਹੋਰ ਮਾਲਵਾਹਕ ਅਤੇ ਸਵਾਰੀ ਵਾਹਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚ ਦੇ ਘੇਰੇ ’ਚ ਲਿਆ। ਏ. ਆਰ. ਟੀ. ਓ. ਰੁਪਿੰਦਰ ਸਿੰਘ ਨੇ ਖ਼ੁਦ ਮੌਕੇ ’ਤੇ ਮੌਜੂਦ ਰਹਿ ਕੇ ਵਾਹਨਾਂ ਦੇ ਪਰਮਿਟ, ਰਜਿਸਟ੍ਰੇਸ਼ਨ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੈਂਸ, ਬੀਮਾ ਦਸਤਾਵੇਜ਼ ਅਤੇ ਹੋਰ ਜ਼ਰੂਰੀ ਕਾਗਜ਼ਾਤ ਦੀ ਪੜਤਾਲ ਕੀਤੀ।

ਰੁਪਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਕਈ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਅਣਦੇਖੀ ਕਰਦੇ ਪਾਏ ਗਏ। ਕੁਝ ਵਾਹਨ ਬਿਨਾਂ ਜਾਇਜ਼ ਪਰਮਿਟ ਦੇ ਚੱਲ ਰਹੇ ਸਨ, ਜਦਕਿ ਕਈ ਮਾਮਲਿਆਂ ’ਚ ਡਰਾਈਵਰਾਂ ਕੋਲ ਸਹੀ ਲਾਇਸੈਂਸ ਜਾਂ ਬੀਮਾ ਦਸਤਾਵੇਜ਼ ਨਹੀਂ ਸਨ। ਇਸ ਤੋਂ ਇਲਾਵਾ ਓਵਰਲੋਡਿੰਗ, ਫਿਟਨੈੱਸ ਸਰਟੀਫਿਕੇਟ ਦੀ ਕਮੀ ਅਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਵਰਗੇ ਮਾਮਲੇ ਵੀ ਫੜੇ ਗਏ।
ਇਹ ਵੀ ਪੜ੍ਹੋ: ਪੰਜਾਬ ਪੁਲਸ ਤੇ NHAI ਮਿਲ ਕੇ ਕਰੇਗੀ ਸੂਬੇ ਦੇ Highways ਦੀ ਸੁਰੱਖਿਆ, ਪੜ੍ਹੋ ਕੀ ਹੈ ਪੂਰੀ ਖ਼ਬਰ
ਏ. ਆਰ. ਟੀ. ਓ. ਰੁਪਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ੍ਹ 19 ਵਾਹਨਾਂ ਦੇ ਆਨਲਾਈਨ ਚਲਾਨ ਕੱਟੇ ਗਏ ਹਨ। ਇਨ੍ਹਾਂ ਚਲਾਨਾਂ ਰਾਹੀਂ ਲਗਭਗ 3.50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਨੂੰ ਨਿਯਮਾਂ ਅਨੁਸਾਰ ਵਸੂਲ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਕਾਰਵਾਈ ਦਾ ਉਦੇਸ਼ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ’ਤੇ ਰੋਕ ਲਗਾਉਣਾ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਦਸਤਾਵੇਜ਼ ਪੂਰੇ ਰੱਖਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਸਿਆਸੀ ਆਗੂ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਪੁਲਸ ਦੀ ਕਾਰਜ ਪ੍ਰਣਾਲੀ 'ਤੇ ਉੱਠੇ ਸਵਾਲ
NEXT STORY