ਤਲਵਾੜਾ (ਜੋਸ਼ੀ)-ਥਾਣਾ ਤਲਵਾੜਾ ਦੀ ਪੁਲਸ ਨੇ ਇਲਾਕੇ ’ਚ ਨਸ਼ਾ ਵੇਚਣ ਅਤੇ ਖ਼ੁਦ ਵਰਤੋਂ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਏ . ਐੱਸ. ਆਈ. ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਦੌਲਤਪੁਰ ਚੌਂਕ ਤਲਵਾੜਾ ਵਿਖੇ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਇਸ ਦੌਰਾਨ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਸਮੀਰ ਕੁਮਾਰ ਪੁੱਤਰ ਰਾਮੇਸ਼ ਕੁਮਾਰ, ਵਾਸੀ ਸਾਂਡਪੁਰ, ਜੋਕਿ ਖ਼ੁਦ ਨਸ਼ੇ ਦਾ ਆਦੀ ਹੈ ਅਤੇ ਇਲਾਕੇ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ੇ ’ਤੇ ਲਾ ਰਿਹਾ ਹੈ, ਇਸ ਸਮੇਂ ਟੈਰਸ ਪੁਲ ਨੇੜੇ ਕਿਸੇ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਤੁਰੰਤ ਮੌਕੇ ’ਤੇ ਛਾਪੇਮਾਰੀ ਕਰਕੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਪੁਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਸਮੀਰ ਕੁਮਾਰ ਵਜੋਂ ਦੱਸੀ । ਇਸ ਤੋਂ ਬਾਅਦ ਪੁਲਸ ਵੱਲੋਂ ਉਸ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਡੋਪ ਟੈਸਟ ਲਈ ਲਿਜਾਇਆ ਗਿਆ, ਜਿੱਥੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ। ਡੋਪ ਟੈਸਟ ਦੀ ਰਿਪੋਰਟ ਦੇ ਆਧਾਰ ’ਤੇ ਥਾਣਾ ਤਲਵਾੜਾ ਵਿਖੇ ਆਰੋਪੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰਿਟਾਇਰਡ ACP ਦੀ ਵੱਡੀ ਚਿਤਾਵਨੀ! ਮੇਰੀ ਫੋਟੋ ਵਾਲੀ ID ਤੋਂ ਰਹੋ ਸਾਵਧਾਨ, ਪੂਰਾ ਮਾਮਲਾ ਕਰੇਗਾ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY