ਨਕੋਦਰ (ਪਾਲੀ)- ਪਿੰਡ ਸ਼ੰਕਰ 'ਚ ਰਹਿੰਦੇ ਇਕ ਐੱਨ. ਆਰ. ਆਈ. ਬਜ਼ੁਰਗ ਜੋੜੇ ਤੋਂ ਗੋਲਡੀ ਬਰਾੜ ਦੇ ਨਾਂ 'ਤੇ 2 ਕਰੋੜ ਦੀ ਫਿਰੌਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ. ਹਰਵਿੰਦਰ ਸਿੰਘ ਵਿਰਕ, ਪੀ. ਪੀ. ਐੱਸ., ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਅਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਿਨੀਤ ਅਹਲਾਵਤ, ਆਈ. ਪੀ. ਐੱਸ, ਪੁਲਸ ਕਪਤਾਨ (ਤਫ਼ਤੀਸ਼),ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ-ਡਿਵੀਜ਼ਨ ਨਕੋਦਰ ਅਤੇ ਇੰਦਰਜੀਤ ਸਿੰਘ, ਡੀ. ਐੱਸ.ਪੀ (ਤਫ਼ਤੀਸ਼) ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ CIA ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ'ਤਾ ਵੱਡਾ ਐਲਾਨ
ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦਿਆਂ ਪਿੰਡ ਸ਼ੰਕਰ 'ਚ ਰਹਿੰਦੇ ਇਕ ਐੱਨ. ਆਰ. ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ 02 ਦੋਸ਼ੀਆਂ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ। ਜਾਣਕਾਰੀ ਦਿੰਦਿਆਂ ਵਿਨੀਤ ਅਹਲਾਵਤ, ਆਈ. ਪੀ. ਐੱਸ, ਪੁਲਸ ਕਪਤਾਨ (ਤਫ਼ਤੀਸ਼) ਨੇ ਦੱਸਿਆ ਕਿ ਮਿਤੀ 21 ਮਾਰਚ ਨੂੰ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਸ਼ੰਕਰ, ਥਾਣਾ ਸਦਰ ਨਕੋਦਰ ਨੇ ਦਰਖ਼ਾਸਤ ਦਿੱਤੀ ਕਿ ਮਿਤੀ 12 ਜਨਵਰੀ 2026 ਨੂੰ ਕਰੀਬ ਸਾਢੇ 11 ਵਜੇ ਰਾਤ ਸਮੇਂ ਉਸ ਦੇ ਪਤੀ ਨੂੰ ਇਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਵਿੱਚ ਕਾਲਰ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗਰੁੱਪ ਨਾਲ ਸੰਬੰਧਤ ਦੱਸਦਿਆਂ 2 ਕਰੋੜ ਦੀ ਮੰਗ ਕੀਤੀ ਅਤੇ 10 ਦਿਨਾਂ 'ਚ ਪੈਸੇ ਤਿਆਰ ਰੱਖਣ ਲਈ ਕਿਹਾ, ਨਹੀਂ ਤਾਂ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ।
ਇਸ ਤੋਂ ਬਾਅਦ ਮਿਤੀ 21 ਮਾਰਚ ਨੂੰ ਉਸ ਦੇ ਪੁੱਤਰ ਰਣਜੀਤ ਸਿੰਘ, ਜੋਕਿ ਵਿਦੇਸ਼ ਵਿੱਚ ਰਹਿੰਦਾ ਹੈ, ਨੇ ਦੱਸਿਆ ਕਿ ਉਸ ਨੂੰ ਵੀ ਇਕ ਵਿਦੇਸ਼ੀ ਨੰਬਰ ਤੋਂ ਕਾਲ ਅਤੇ ਵਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ 'ਚ ਇਕ ਦਿਨ 'ਚ 1.5 ਕਰੋੜ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਪਿੰਡ ਸ਼ੰਕਰ ਵਿੱਚ ਉਸ ਦੇ ਘਰ ‘ਤੇ ਗੋਲ਼ੀਆਂ ਚਲਾਈਆਂ ਜਾਣਗੀਆਂ। ਦੋਸ਼ੀਆਂ ਵੱਲੋਂ ਉਸ ਦੀ ਜਾਇਦਾਦ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਇੱਕ ਫਾਰਚੂਨਰ ਗੱਡੀ ਅਤੇ ਵੱਡੀ ਕੋਠੀ ਦਾ ਜ਼ਿਕਰ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਨੰਬਰ 53 ਮਿਤੀ 21 ਮਾਰਚ ਅਧੀਨ ਧਾਰਾ 308(5), 3(5) BNS ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਵਿੱਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ
ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਦਾ ਪੁੱਤਰ ਰਣਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਉਸਦੇ ਬਜ਼ੁਰਗ ਮਾਤਾ-ਪਿਤਾ ਪਿੰਡ ਸ਼ੰਕਰ ਵਿੱਚ ਰਹਿੰਦੇ ਹਨ। ਦੋਸ਼ੀ ਤੀਰਥ ਸਿੰਘ, ਜੋ ਕਿ ਸਹੁਰੇ ਪਰਿਵਾਰ ਵੱਲੋਂ ਰਿਸ਼ਤੇਦਾਰ ਹੈ ਅਤੇ ਕੈਨੇਡਾ ਦਾ ਵਸਨੀਕ ਹੈ, ਫਰਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। ਉਸਨੇ ਜਸ਼ਨਦੀਪ ਸਿੰਘ ਉਰਫ ਜਸ਼ਨ, ਜੋ ਕਿ ਪਿੰਡ ਧਰਮਕੋਟ ਦਾ ਟੈਕਸੀ ਡਰਾਈਵਰ ਹੈ, ਨਾਲ ਮਿਲ ਕੇ ਸਾਜ਼ਿਸ਼ ਰਚੀ।
ਤੀਰਥ ਸਿੰਘ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਅਤੇ ਜਾਇਦਾਦ ਬਾਰੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਦੋਸ਼ੀਆਂ ਨੇ ਧਮਕੀਆਂ ਦੇ ਕੇ ਪੈਸੇ ਵਸੂਲ ਕਰਨ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਜਸ਼ਨਦੀਪ ਸਿੰਘ ਨੂੰ 25 ਲੱਖ ਅਤੇ ਤੀਰਥ ਸਿੰਘ ਨੂੰ 1.25 ਕਰੋੜ ਮਿਲਣੇ ਸਨ। ਜਸ਼ਨਦੀਪ ਸਿੰਘ ਵੱਲੋਂ ਆਨਲਾਈਨ ਅੰਤਰਰਾਸ਼ਟਰੀ e-SIM ਪ੍ਰਾਪਤ ਕਰਕੇ ਆਪਣੇ ਘਰ ਤੋਂ ਹੀ ਕਾਲਾਂ ਅਤੇ ਮੈਸੇਜ ਭੇਜੇ ਜਾਂਦੇ ਸਨ। ਤੀਰਥ ਸਿੰਘ, ਜੋ ਕਿ ਵਿਦੇਸ਼ ਵਿੱਚ ਟਰਾਂਸਪੋਰਟ ਦਾ ਚੰਗਾ ਕਾਰੋਬਾਰ ਕਰਦਾ ਹੈ, ਪੈਸੇ ਦੇ ਲਾਲਚ ਵਿੱਚ ਆ ਕੇ ਇਸ ਅਪਰਾਧ ਵਿੱਚ ਸ਼ਾਮਲ ਹੋ ਗਿਆ। ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਸਕੇ।
ਦਰਜ ਮੁਕੱਦਮਾ
ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) BNS ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ
ਗ੍ਰਿਫ਼ਤਾਰ ਦੋਸ਼ੀਆਂ ਦੇ ਵੇਰਵੇ
1. ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਬਹਾਦਰਪੁਰ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ।
2. ਜਸ਼ਨਦੀਪ ਸਿੰਘ ਉਰਫ਼ ਜਸ਼ਨ ਪੁੱਤਰ ਅਮਰਜੀਤ ਸਿੰਘ, ਵਾਸੀ ਧਰਮਕੋਟ, ਥਾਣਾ ਸਦਰ ਨਵਾਂ ਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ।
ਇਹ ਵੀ ਪੜ੍ਹੋ: ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਜੇ ਵੀ ਜ਼ਿੰਦਾ ਹੈ ਈਮਾਨੀਦਾਰੀ! ਦੁਕਾਨ ’ਤੇ ਛੁੱਟਿਆ 2 ਲੱਖ ਰੁਪਏ ਨਾਲ ਭਰਿਆ ਬੈਗ ਕੀਤਾ ਵਾਪਸ
NEXT STORY