ਰੂਪਨਗਰ (ਵਿਜੇ ਸ਼ਰਮਾ)— ਰੂਪਨਗਰ ਦੇ ਨੇੜੇ ਪਿਡ ਸ਼ਾਮਪੁਰਾ 'ਚ ਇਕ ਔਰਤ ਦੀ ਆਟਾ ਚੱਕੀ 'ਤੇ ਕੁਝ ਵਿਅਕਤੀਆਂ ਵੱਲੋਂ ਕਬਜ਼ਾ ਕਰਨ ਦਾ ਮਾਮਲਾ ਸਿਆਸੀ ਰੂਪ ਧਾਰ ਰਿਹਾ ਹੈ। ਇਕ ਪਾਸੇ ਜਿੱਥੇ ਸ਼੍ਰੋਮਣਾ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਵੱਲੋਂ ਜ਼ਿਲਾ ਪੁਲਸ ਅਤੇ ਕਾਂਗਰਸੀਆਂ 'ਤੇ ਕਬਜ਼ਾ ਕਰਨ ਵਾਲਿਆਂ ਦੇ ਨਾਲ ਮਿਲੇ ਹੋਣ ਦਾ ਦੋਸ਼ ਲਾਉਣ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਕਬਜ਼ਾ ਕਰਨ ਵਾਲਿਆਂ 'ਤੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਥੇ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਦੇਵ ਸਿੰਘ ਨੇ ਵੀ ਅਕਾਲੀ ਦਲ ਦੇ ਦਬਾਅ 'ਚ ਆ ਕੇ ਕਬਜ਼ਾ ਕਰਨ ਵਾਲਿਆਂ 'ਤੇ ਮਾਮਲਾ ਦਰਜ ਕਰਨ ਨੂੰ ਗਲਤ ਦੱਸਿਆ ਹੈ। ਇਹੀ ਨਹੀਂ ਸਵੇਰ ਹੁੰਦਿਆਂ ਹੀ ਇਸ ਪੂਰੇ ਮਾਮਲੇ 'ਤੇ ਸਿਆਸਤ ਹੋਣ ਲੱਗੀ ਅਤੇ ਸਿਆਸੀ ਆਗੂ ਬਿਆਨਬਾਜ਼ੀ ਕਰਨ ਲੱਗੇ।
ਜ਼ਿਕਰਯੋਗ ਹੈ ਕਿ ਰੂਪਨਗਰ ਦੇ ਨੇੜੇ ਪਿੰਡ ਸ਼ਾਮਪੁਰਾ 'ਚ ਆਟਾ ਚੱਕੀ 'ਤੇ ਕੁਝ ਵਿਅਕਤੀਆਂ ਦਾ ਕਾਂਗਰਸੀਆਂ ਦੇ ਨਾਲ ਮਿਲ ਕੇ ਗੈਰ-ਕਾਨੂੰਨੀ ਕਬਜ਼ਾ ਕਰਵਾ ਦਿੱਤਾ ਸੀ ਅਤੇ ਉਲਟਾ ਆਟਾ ਚੱਕੀ ਮਾਲਕਾਂ ਦੇ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰ ਦਿੱਤਾ ਸੀ। ਜਿਸ ਦਾ ਅਕਾਲੀ ਦਲ ਨੇ ਬੀਤੇ ਦਿਨ ਜ਼ੋਰਦਾਰ ਵਿਰੋਧ ਕੀਤਾ ਸੀ। ਇਥੇ ਹੀ ਬਸ ਨਹੀਂ ਕਬਜ਼ਾ ਕਰਨ ਆਏ ਲੋਕਾਂ ਨੇ ਲੜਕੀਆਂ ਨੂੰ ਵੀ ਨਹੀਂ ਬਖਸ਼ਿਆ। ਪੁਲਸ ਨੇ ਐਤਵਾਰ ਰਾਤ ਕੁਝ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਿਸ 'ਚ ਰਣਜੀਤ ਸਿੰਘ ਅਤੇ ਉਸਦਾ ਲੜਕਾ ਜਗਪਾਲ ਸਿੰਘ ਉਰਫ ਜੈਕੀ ਅਤੇ ਹੋਰ ਲੋਕ ਸ਼ਾਮਲ ਹਨ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਰੂਪਨਗਰ ਸਿਟੀ ਥਾਣਾ : ਡਾ. ਚੀਮਾ
ਸੋਮਵਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅਕਾਲੀ-ਭਾਜਪਾ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜ਼ਿਲਾ ਪੁਲਸ 'ਤੇ ਗੰਭੀਰ ਦੋਸ਼ ਲਾਏ ਹਨ ਕਿ ਰੂਪਨਗਰ ਸਿਟੀ ਥਾਣਾ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਅਤੇ ਉਹ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲੇ ਗਿਰੋਹ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਬਾਰਾ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਅਜਿਹੇ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਉਣਗੇ। ਉਨ੍ਹਾਂ ਸਿਟੀ ਪੁਲਸ ਦੇ ਐੱਸ. ਐੱਚ. ਓ. ਹਰਕੀਰਤ ਸਿੰਘ ਦੇ ਵਿਰੁੱਧ ਆਪਣੇ ਪਦ ਦਾ ਦੁਰਉਪਯੋਗ ਕਰਨ ਲਈ ਉਨ੍ਹਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੁਲਸ ਲੋਕਾਂ ਦੀ ਰੱਖਿਆ ਕਰਨ ਦੀ ਥਾਂ ਗੈਰ-ਸਮਾਜਿਕ ਤੱਤਾਂ ਨਾਲ ਮਿਲੀ ਹੋਈ ਹੈ, ਜਿਸ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਪਿਛਲੇ 10 ਸਾਲ 'ਚ ਕਦੇ ਅਜਿਹਾ ਪੁਲਸ ਤੰਤਰ ਨਹੀਂ ਦੇਖਿਆ। ਸਿਟੀ ਐੱਸ. ਐੱਚ. ਓ. ਜ਼ਮੀਨਾਂ 'ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲੇ ਗਿਰੋਹ ਦੇ ਨਾਲ ਮਿਲ ਗਏ ਸੀ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਔਰਤਾਂ ਦੇ ਵਿਰੁੱਧ ਅਪਰਾਧ ਨੂੰ ਕਦੇ ਸਹਿਣ ਨਹੀਂ ਕਰੇਗੀ ਭਾਵੇਂ ਇਸਦੇ ਲਈ ਕੋਈ ਵੀ ਕੁਰਬਾਨੀ ਨਾ ਦੇਣੀ ਪਵੇ।
ਝੂਠਾ ਮਾਮਲਾ ਤੁਰੰਤ ਰੱਦ ਕੀਤਾ ਜਾਵੇ : ਸੁਖਦੇਵ ਸਿੰਘ
ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਦੇਵ ਸਿੰਘ ਨੇ ਵੀ ਪੁਲਸ ਰੋਲ ਨੂੰ ਗਲਤ ਮੰਨਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਪਹਿਲਾਂ ਬਲਵਿੰਦਰ ਕੌਰ ਆਦਿ ਦੇ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰ ਲਿਆ ਅਤੇ ਹੁਣ ਅਕਾਲੀ ਦਲ ਦੇ ਦਬਾਅ 'ਚ ਆ ਕੇ ਰਣਜੀਤ ਸਿੰਘ ਅਤੇ ਉਸਦੇ ਲੜਕੇ ਅਤੇ ਹੋਰ ਲੋਕਾਂ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਜੋ ਕਿ ਬਹੁਤ ਗਲਤ ਹੈ। ਪੁਲਸ ਮੁਖੀ ਐਤਵਾਰ ਸਿਵਲ ਹਸਪਤਾਲ ਆਏ ਸੀ ਅਤੇ ਉਨ੍ਹਾਂ ਨੇ ਬਲਵਿੰਦਰ ਕੌਰ ਦੇ ਬਿਆਨ ਲੈਣ ਦੇ ਬਾਅਦ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ ਨੂੰ ਰਿਪੋਰਟ ਕੀਤੀ ਕਿ ਜੋ ਕਿ ਗਲਤ ਹੈ। ਪੁਲਸ ਨੂੰ ਦੋਵੇਂ ਪੱਖਾਂ ਨੂੰ ਸੁਣਨਾ ਚਾਹੀਦਾ ਅਤੇ ਕਿਸੇ ਦੀ ਵੀ ਗਲਤ ਮਦਦ ਨਹੀਂ ਕਰਨੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਅਤੇ ਹੋਰ ਵਿਅਕਤੀਆਂ ਦੇ ਵਿਰੁੱਧ ਦਰਜ ਕੀਤਾ ਗਿਆ ਝੂਠਾ ਮਾਮਲਾ ਤੁਰੰਤ ਰੱਦ ਕੀਤਾ ਜਾਵੇ।
ਜਗਪਾਲ ਸਿੰਘ ਨੂੰ ਹਿਰਾਸਤ 'ਚ ਲਿਆ
ਸਿਟੀ ਪੁਲਸ ਦੇ ਐੱਸ. ਐੱਚ. ਓ. ਗੁਰਕੀਰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ ਰਣਜੀਤ ਸਿੰਘ ਦੇ ਪੁੱਤਰ ਜਗਪਾਲ ਸਿੰਘ ਉਰਫ ਜੈਕੀ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਗਿਆ ਹੈ।
ਮਤਰਏ ਪਿਓ ਦਾ ਸ਼ਰਮਨਾਕ ਕਾਰਾ, ਧੀ ਦੇ ਸਹੁਰੇ ਘਰ ਜਾ ਕੇ ਕੀਤਾ ਬਲਾਤਕਾਰ
NEXT STORY