ਜਲੰਧਰ (ਮਹੇਸ਼)-ਵਾਰਡ ਨੰਬਰ-8 ਵਿਚ ਪੈਂਦੇ ਇਲਾਕੇ ਕਾਕੀ ਪਿੰਡ (ਰਾਮਾ ਮੰਡੀ) ਦੀ ਗਲੀ ਨੰਬਰ-9 ਵਿਚ ਰਹਿੰਦੇ ਭਾਜਪਾ ਨੇਤਾ ਅਤੇ ਐੱਸ. ਸੀ. ਮੋਰਚਾ ਦੀ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਰਾਕੇਸ਼ ਕੁਮਾਰ ਕੌਲ ਦੇ ਘਰ ’ਤੇ ਵੀਰਵਾਰ ਨੂੰ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਸਬੰਧੀ ਰਾਕੇਸ਼ ਕੌਲ ਸ਼ੁੱਕਰਵਾਰ ਸਵੇਰੇ ਪੁਲਸ ਕਮਿਸ਼ਨਰ ਜਲੰਧਰ ਨੂੰ ਮਿਲ ਕੇ ਉਨ੍ਹਾਂ ਨੂੰ ਸ਼ਿਕਾਇਤ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮਲਾਵਰਾਂ ਕੋਲੋਂ ਭੱਜ ਕੇ ਆਪਣੀ ਜਾਨ ਬਚਾਈ ਹੈ।
ਇਹ ਵੀ ਪੜ੍ਹੋ: ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਭਾਜਪਾ ਨੇਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਗਲੀ ਵਿਚ ਇਕ ਵਿਅਕਤੀ ਵੱਲੋਂ ਆਪਣੇ ਘਰ ਦੇ ਬਾਹਰ ਸਰਕਾਰੀ ਜਗ੍ਹਾ ’ਤੇ ਕਬਜ਼ਾ ਕੀਤੇ ਜਾਣ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਕੋਲ 21 ਜਨਵਰੀ ਨੂੰ ਇਕ ਲਿਖਤੀ ਸ਼ਿਕਾਇਤ (ਨੰਬਰ-4585) ਦਰਜ ਕਰਵਾਈ ਸੀ। ਕੌਲ ਨੇ ਕਿਹਾ ਕਿ ਆਪਣੀ ਸ਼ਿਕਾਇਤ ’ਚ ਉਨ੍ਹਾਂ ਦੱਸਿਆ ਸੀ ਕਿ ਜੋ ਵਿਅਕਤੀ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰ ਰਿਹਾ ਹੈ, ਉਸ ਕਾਰਨ ਗਲੀ ਵਿਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਸਕੂਟਰ ਤੇ ਮੋਟਰਸਾਈਕਲ ਲੈ ਜਾਣ ਵਿਚ ਮੁਸ਼ਕਲ ਆਵੇਗੀ। ਇਸ ਲਈ ਇਸ ਕਬਜ਼ੇ ਨੂੰ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਇਲਾਕੇ ਦੇ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਲ-ਨਾਲ ਨਾਲ ਲੱਗਦੇ ਵਾਰਡ ਨੰਬਰ-6 ਦੇ ਕੌਂਸਲਰ ਗੁਰਨਾਮ ਸਿੰਘ ਮੁਲਤਾਨੀ ਅਤੇ ਸਾਬਕਾ ਕੌਂਸਲਰ ਮਨਦੀਪ ਕੁਮਾਰ ਜੱਸਲ ਨੂੰ ਵੀ ਜਾਣਕਾਰੀ ਦਿੱਤੀ ਸੀ, ਜੋ ਮੌਕੇ ’ਤੇ ਆ ਕੇ ਹਾਲਾਤ ਵੇਖ ਕੇ ਗਏ। ਇਸੇ ਤਰ੍ਹਾਂ ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਸ਼ੀਤਲ ਅੰਗੁਰਾਲ, ਜ਼ਿਲਾ ਜਨਰਲ ਸਕੱਤਰ ਅਸ਼ੋਕ ਹਿੱਕੀ ਤੇ ਸੀਨੀਅਰ ਭਾਜਪਾ ਨੇਤਾ ਪੁਨੀਤ ਸ਼ੁਕਲਾ ਭਾਰਤੀ ਨੂੰ ਵੀ ਇਸ ਮਾਮਲੇ ਬਾਰੇ ਉਨ੍ਹਾਂ ਵੱਲੋਂ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਰਾਕੇਸ਼ ਕੌਲ ਨੇ ਦੱਸਿਆ ਕਿ ਜੇਕਰ ਉਹ ਹਮਲਾ ਕਰਨ ਵਾਲੇ ਲੋਕਾਂ ਬਾਰੇ ਤੁਰੰਤ ਪੁਲਸ ਨੂੰ ਨਾ ਦੱਸਦੇ ਅਤੇ ਪੁਲਸ ਮੌਕੇ ‘ਤੇ ਨਾ ਪਹੁੰਚਦੀ, ਤਾਂ ਉਨ੍ਹਾਂ ਦੀ ਜਾਨ-ਮਾਲ ਨੂੰ ਵੱਡਾ ਨੁਕਸਾਨ ਹੋ ਸਕਦਾ ਸੀ। ਪੁਲਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਉੱਥੋਂ ਫਰਾਰ ਹੋ ਚੁੱਕੇ ਸਨ। ਰਾਕੇਸ਼ ਕੌਲ ਨੇ ਪੁਲਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਠਗੜ੍ਹ ਦੀ ਪੰਚਾਇਤੀ ਜ਼ਮੀਨ ਨੂੰ ਨਿਗਲਦੇ ਜਾ ਰਹੇ ਹਨ ਨਾਜਾਇਜ਼ ਕਬਜ਼ੇ
NEXT STORY