ਜਲੰਧਰ (ਵਰੁਣ)-ਅਰਬਨ ਅਸਟੇਟ ’ਚ ਮੰਗੇਤਰ ਦੀ ਭੈਣ ਦਾ ਰਸਤਾ ਰੋਕ ਕੇ ਖੜ੍ਹੇ ਨੌਜਵਾਨਾਂ ਦਾ ਵਿਰੋਧ ਕਰਨ ’ਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ’ਤੇ ਬੇਸਬੈਟ ਨਾਲ ਹਮਲਾ ਕੀਤਾ ਜਦਕਿ ਬਚਾਅ ਕਰਨ ਆਈ ਲੜਕੀ ਨਾਲ ਵੀ ਕੁੱਟਮਾਰ ਕੀਤੀ। ਮਾਮਲਾ ਪੁਲਸ ਤੱਕ ਪਹੁੰਚਿਆ ਤਾਂ ਥਾਣਾ ਨੰ. 7 ਦੀ ਪੁਲਸ ਨੇ ਦੋਵਾਂ ਨੌਜਵਾਨਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।
ਇਹ ਵੀ ਪੜ੍ਹੋ: ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC 'ਤੇ ਸਾਧੇ ਨਿਸ਼ਾਨੇ
ਫਿਲਹਾਲ ਦੋਵੇਂ ਹਮਲਾਵਰ ਫਰਾਰ ਹਨ, ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਾਜੀਵ ਭਾਟੀਆ ਪੁੱਤਰ ਜੀਵਨ ਭਾਟੀਆ ਨਿਵਾਸੀ ਗਿੱਲ ਵਾਲੀ ਗਲੀ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਜਲੰਧਰ ਆਇਆ ਹੋਇਆ ਸੀ। ਇਸੇ ਦੌਰਾਨ ਉਸ ਨੇ ਵੇਖਿਆ ਕਿ ਅਰਬਨ ਅਸਟੇਟ ਇਲਾਕੇ ਵਿਚ 2 ਨੌਜਵਾਨ ਉਸ ਦੀ ਮੰਗੇਤਰ ਦੀ ਭੈਣ ਦਾ ਰਸਤਾ ਰੋਕ ਕੇ ਖੜ੍ਹੇ ਸਨ। ਉਸ ਨੇ ਦੋਵਾਂ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਬੇਸਬੈਟ ਨਾਲ ਹਮਲਾ ਕਰ ਦਿੱਤਾ ਤੇ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਚੰਡੀਗੜ੍ਹ 'ਚ ਭਾਜਪਾ ਕੌਂਸਲਰ ਦੀ ਭਾਬੀ ਗ੍ਰਿਫ਼ਤਾਰ
ਰਾਜੀਵ ਦੀ ਮੰਗੇਤਰ ਦੀ ਭੈਣ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ’ਤੇ ਵੀ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਦੋਵਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਸ ਤੋਂ ਬਾਅਦ ਥਾਣਾ ਨੰ. 7 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਵਿਚ ਪਤਾ ਲੱਗਾ ਕਿ ਹਮਲਾਵਰਾਂ ਵਿਚ ਹੈਪੀ ਘੁੰਮਣ ਅਤੇ ਦੀਪਕ ਘੁੰਮਣ ਨਿਵਾਸੀ ਅਰਬਨ ਅਸਟੇਟ ਫੇਜ਼ 1 ਸ਼ਾਮਲ ਸਨ। ਪੁਲਸ ਨੇ ਦੋਵਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 115 (2), 351 (3), 126 (2), 117 (2) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC 'ਤੇ ਸਾਧੇ ਨਿਸ਼ਾਨੇ
NEXT STORY