ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਰਾਮਪੁਰ ਖਲਿਆਣ ਵਿਖੇ ਕਥਿਤ ਤੌਰ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਇਸ ਹਮਲੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਪੀੜਤ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਹਰਜੀ ਮਾਨ ਤੁਰੰਤ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਦਾ ਹਾਲ-ਚਾਲ ਜਾਣਿਆ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਦੀ ਗੱਲ ਕਹੀ ਹੈ। ਹਸਪਤਾਲ ਵਿਚ ਜ਼ੇਰੇ ਇਲਾਜ ਪੀੜਤ ਦੀ ਪਛਾਣ ਕ੍ਰਿਪਾਲ ਸਿੰਘ ਵਜੋਂ ਹੋਈ ਹੈ ਅਤੇ ਉਹ ਸਥਾਨਕ ਫਾਇਰ ਬ੍ਰਿਗੇਡ ਵਿਭਾਗ ਵਿਚ ਤਾਇਨਾਤ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਜ਼ਖ਼ਮੀ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪਿੰਡ ਰਾਮਪੁਰ ਖਲਿਆਣ ਵਿਚ ਸਰਕਾਰੀ ਜ਼ਮੀਨ ’ਤੇ ਕੁਝ ਲੋਕਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਰੁਕਵਾਉਣ ਲਈ ਉਨ੍ਹਾਂ ਦਾ ਕਾਫ਼ੀ ਸਮੇਂ ਤੋਂ ਅਦਾਲਤ ਵਿਚ ਕੇਸ ਚੱਲ ਰਿਆ ਹੈ। ਇਸੇ ਰੰਜਿਸ਼ ਦੇ ਕਾਰਨ ਉਨ੍ਹਾਂ ਨੂੰ ਪਿਛਲੇ ਕਰੀਬ ਇਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸ ਸਬੰਧ ਵਿਚ ਉਨ੍ਹਾਂ ਨੇ ਪਹਿਲਾਂ ਵੀ ਪੁਲਸ ਪ੍ਰਸ਼ਾਸਨ ਨੂੰ ਬਾਕਾਇਦਾ ਐਫੀਡੇਵਿਟ (ਹਲਫ਼ਨਾਮਾ) ਦੇ ਕੇ ਆਪਣੀ ਜਾਨ ਦਾ ਖ਼ਤਰਾ ਜਤਾਇਆ ਸੀ ਅਤੇ ਸੁਰੱਖਿਆ ਤੇ ਕਾਰਵਾਈ ਦੀ ਗੁਹਾਰ ਲਗਾਈ ਸੀ। ਘਟਨਾ ਦੇ ਵੇਰਵਿਆਂ ਬਾਰੇ ਦੱਸਦਿਆਂ ਪੀੜਤ ਨੇ ਕਿਹਾ ਕਿ ਅੱਜ ਸਵੇਰੇ ਸ਼ਨੀਵਾਰ ਨੂੰ ਕਰੀਬ 8:15 ਵਜੇ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਗਵਾੜਾ ਵਿਖੇ ਫਾਇਰ ਬ੍ਰਿਗੇਡ ਦਫਤਰ ’ਚ ਡਿਊਟੀ ਲਈ ਘਰੋਂ ਨਿਕਲੇ ਸਨ, ਤਾਂ ਪਿੰਡ ਰਾਮਪੁਰ ਖਲਿਆਣ ਅਤੇ ਪਿੰਡ ਸਾਹਨੀ ਵਿਚਕਾਰ ਬਾਬਾ ਮੰਗੂ ਸ਼ਾਹ ਦਰਗਾਹ ਨੇੜੇ ਜੰਗਲ ਵਾਲੇ ਸੁੰਨਸਾਨ ਰਸਤੇ ੍ਯਤੇ ਇੱਕ ਮੋਟਰਸਾਈਕਲ ਸਵਾਰ 3 ਅਗਿਆਤ ਹਮਲਾਵਰਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ।
ਇਹ ਵੀ ਪੜ੍ਹੋ: ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ ਬੱਕਰੀ' ਨੇ ਮਚਾਇਆ ਹੁੜਦੰਗ
ਹਮਲਾਵਰਾਂ ਨੇ ਮੋਟਰਸਾਈਕਲ ਨਾਲ ਟੱਕਰ ਮਾਰ ਕੇ ਪਹਿਲਾਂ ਉਨ੍ਹਾਂ ਨੂੰ ਹੇਠਾਂ ਡੇਗ ਦਿੱਤਾ ਅਤੇ ਫਿਰ ਉਨ੍ਹਾਂ ’ਤੇ ਤੇਜ਼ਧਾਰ ਦਾਤਰਨੁਮਾ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਨ੍ਹਾਂ ਦੇ ਸਿਰ ’ਤੇ ਸਿੱਧਾ ਵਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰੋਕਣ ਦੇ ਯਤਨ ਵਿਚ ਉਹ ਗੰਭੀਰ ਰੂਪ ਵਿਚ ਲਹੂ-ਲੁਹਾਨ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਕ੍ਰਿਪਾਲ ਸਿੰਘ ਨੇ ਸਿੱਧੇ ਤੌਰ ’ਤੇ ਨਾਮ ਨਾ ਲੈਂਦੇ ਹੋਏ ਸਪੱਸ਼ਟ ਕੀਤਾ ਕਿ ਇਹ ਹਮਲਾ ਪਿੰਡ ਦੇ ਹੀ ਉਨ੍ਹਾਂ ਰੰਜਿਸ਼ ਰੱਖਣ ਵਾਲੇ ਵਿਅਕਤੀਆਂ ਨੇ ਭਾੜੇ ਦੇ ਅਪਰਾਧੀਆਂ (ਸ਼ੂਟਰਾਂ) ਤੋਂ ਕਰਵਾਇਆ ਹੈ। ਇਸ ਦੌਰਾਨ ਜ਼ਖ਼ਮੀ ਕ੍ਰਿਪਾਲ ਸਿੰਘ ਦੇ ਭਰਾ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਿੰਡ ਦੇ ਹੀ ਇਕ ਜਾਣਕਾਰ ਵਿਅਕਤੀ ਦਾ ਫ਼ੋਨ ਆਇਆ, ਜਿਸਨੇ ਸੂਚਨਾ ਦਿੱਤੀ ਕਿ ਕ੍ਰਿਪਾਲ ਸਿੰਘ ਰਸਤੇ ਵਿਚ ਲਹੂ-ਲੁਹਾਨ ਅਤੇ ਗੰਭੀਰ ਹਾਲਤ ਵਿਚ ਪਏ ਹੋਏ ਹਨ। ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੀ ਗੱਡੀ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਕ੍ਰਿਪਾਲ ਸਿੰਘ ਨੂੰ ਗੰਭੀਰ ਹਾਲਤ ਵਿਚ ਚੁੱਕ ਕੇ ਸਿਵਲ ਹਸਪਤਾਲ ਫਗਵਾੜਾ ਲੈ ਕੇ ਆਏ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗੁਰਮੀਤ ਸਿੰਘ ਨੇ ਵੀ ਭਰਾ ਦੇ ਬਿਆਨਾਂ ਦਾ ਸਮਰਥਨ ਕਰਦਿਆਂ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੀ ਪੁਲਸ, ਸਥਿਤੀ ਦਾ ਲਿਆ ਜਾਇਜ਼ਾ
ਸ਼ਰੇਆਮ ਹੋਈ ਇਸ ਖ਼ੂਨੀ ਵਾਰਦਾਤ ਅਤੇ ਗੁੰਡਾਗਰਦੀ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਵਲਪਿੰਡੀ ਦੀ ਪੁਲਸ ਸੀਨੀਅਰ ਪੁਲਸ ਅਧਿਕਾਰੀਆਂ ਸਮੇਤ ਸਿਵਲ ਹਸਪਤਾਲ ਫਗਵਾੜਾ ਪਹੁੰਚੀ। ਪੁਲਸ ਅਧਿਕਾਰੀ ਨੇ ਹਸਪਤਾਲ ਵਿਚ ਜ਼ੇਰੇ ਇਲਾਜ ਕ੍ਰਿਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਸਰਗਰਮ ਹੋ ਗਈ ਸੀ। ਪੀੜਤ ਕ੍ਰਿਪਾਲ ਸਿੰਘ ਅਜੇ ਗੱਲਬਾਤ ਕਰਨ ਦੀ ਸਥਿਤੀ ਵਿਚ ਨਹੀਂ ਹਨ। ਪੁਲਸ ਪ੍ਰਸ਼ਾਸਨ ਵੱਲੋਂ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਸੰਗੀਨ ਧਾਰਾਵਾਂ ਤਹਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਸ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਇਸ ਵਾਰਦਾਤ ਵਿਚ ਸ਼ਾਮਲ ਤਿੰਨੋਂ ਅਗਿਆਤ ਹਮਲਾਵਰਾਂ ਅਤੇ ਇਸ ਸਾਜ਼ਿਸ਼ ਦੇ ਪਿੱਛੇ ਮੌਜੂਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਜਨਤਕ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
NEXT STORY