ਜਲੰਧਰ (ਮਾਹੀ)-ਇਥੋਂ ਦੇ ਪਿੰਡ ਮੰਡ ਦੇ ਬਾਹਰ ਗਿਫ਼ਟ ਸੈਂਟਰ ਦੀ ਦੁਕਾਨ ਚਲਾ ਰਹੇ ਸਾਬਕਾ ਸਰਪੰਚ ’ਤੇ ਸਰਪੰਚ ਦੀ ਚੋਣ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਸਰਪੰਚ ਹਰਜਿੰਦਰ ਬੂਟੀ ਦੇ ਪੁੱਤਰ ਨੀਰਜ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਦੇ ਕਰੀਬ ਉਸ ਦਾ ਪਿਤਾ ਨਾਲ ਵਾਲੀ ਦੁਕਾਨ ’ਤੇ ਬੈਠਾ ਸੀ ਅਤੇ ਉਹ ਅਤੇ ਉਸ ਦੀ ਭੈਣ ਆਪਣੀ ਦੁਕਾਨ ’ਤੇ ਬੈਠੇ ਸਨ। ਇਸੇ ਦੌਰਾਨ ਪਿੰਡ ਵਾਸੀ ਸਰਪੰਚ ਦੀ ਚੋਣ ਲੜਨ ਦਾ ਚਾਹਵਾਨ ਵਿਅਕਤੀ ਉਸ ਦੀ ਦੁਕਾਨ ’ਤੇ ਆਇਆ ਅਤੇ ਉਸ ਦਾ ਪਿਤਾ ਦੁਕਾਨ ’ਤੇ ਨਾ ਹੋਣ ਕਾਰਨ ਉਸ ਨੇ ਆਪਣੇ ਪਿਤਾ ਨੂੰ ਬੁਲਾ ਕੇ ਝਗੜਾ ਸ਼ੁਰੂ ਕਰ ਦਿੱਤਾ।
ਉਸ ਨੇ ਦੱਸਿਆ ਕਿ ਇਸ ਝਗੜੇ ਦੌਰਾਨ ਉਸ ਦੇ ਪਿਤਾ ਨਾਲ ਵੀ ਬਦਸਲੂਕੀ ਕੀਤੀ ਗਈ, ਜਦੋਂ ਉਸ ਦੇ ਪਿਤਾ ਨੇ ਉਕਤ ਵਿਅਕਤੀ ਦਾ ਵਿਰੋਧ ਕੀਤਾ ਤਾਂ ਉਹ ਉਥੋਂ ਚਲਾ ਗਿਆ। ਇਸ ਝਗੜੇ ਦੀ ਸੂਚਨਾ ਥਾਣਾ ਮਕਸੂਦਾਂ ਨੂੰ ਦਿੱਤੀ ਗਈ ਤਾਂ ਪੁਲਸ ਮੌਕੇ ’ਤੇ ਪੁੱਜੀ ਅਤੇ ਬਾਅਦ ’ਚ ਪੁਲਸ ਵਾਪਸ ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਇਸੇ ਦੌਰਾਨ ਪਿੰਡ ਆਪਣੇ ਮੋਟਰਸਾਈਕਲ ਸਵਾਰ ਸਾਥੀਆਂ ਸਮੇਤ ਆਇਆ ਅਤੇ ਉਸ ਦੇ ਪਿਤਾ ’ਤੇ ਆਉਂਦੇ ਹੀ ਹਮਲਾ ਕਰ ਦਿੱਤਾ, ਜਦੋਂ ਉਸ ਦੀ ਭੈਣ ਲੜਾਈ ਨੂੰ ਤੋੜਨ ਲਈ ਆਈ ਤਾਂ ਉਸ ’ਤੇ ਵੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਦੋਂ ਉਸ ਨੇ ਦੁਕਾਨਦਾਰਾਂ ਦੀ ਮਦਦ ਨਾਲ ਪਿਤਾ ਅਤੇ ਭੈਣ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਮੇਰੇ ਕੋਲੋਂ ਨਹੀਂ ਹੁੰਦਾ ਕੰਮ ਆਖ ਘਰੋਂ ਗਈ ਕੁੜੀ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
ਨੀਰਜ ਨੇ ਦੱਸਿਆ ਕਿ ਉਸ ਨੇ ਸਾਥੀ ਦੁਕਾਨਦਾਰਾਂ ਦੀ ਮਦਦ ਨਾਲ ਆਪਣੇ ਪਿਤਾ ਅਤੇ ਭੈਣ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਅਤੇ ਮੰਡ ਚੌਕੀ ਦੀ ਪੁਲਸ ਨੂੰ ਸੂਚਨਾ ਦਿੱਤੀ। ਇਸ ਸਬੰਧੀ ਜਦੋਂ ਮੰਡ ਚੌਕੀ ਇੰਚਾਰਜ ਗੁਰਮੀਤ ਰਾਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੁਕਾਨ ’ਚ ਜ਼ਰੂਰ ਕੋਈ ਲੜਾਈ ਹੋਈ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਨਾਲ ਨੀਰਜ ਦੀ ਲੜਾਈ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ 'ਚ ਇਮੀਗ੍ਰੇਸ਼ਨ ਸੈਂਟਰ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ ਕਈ ਲੋਕ
NEXT STORY