ਜਲੰਧਰ (ਸ. ਹ.)–ਕਾਲੀਆ ਕਾਲੋਨੀ ਵਿਚ ਸ਼ੁੱਕਰਵਾਰ ਰਾਤ ਜੰਮ ਕੇ ਗੁੰਡਾਗਰਦੀ ਹੋਈ। ਇਲਾਕੇ ਵਿਚ ਰਹਿਣ ਵਾਲੇ ਨੌਜਵਾਨਾਂ ਨੇ ਗੁਆਂਢ ਵਿਚ ਰਹਿੰਦੇ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾ ਕਰਨ ਤੋਂ ਪਹਿਲਾਂ ਉਕਤ ਨੌਜਵਾਨ ਨੇ ਗੁਆਂਢ ਦੀਆਂ ਔਰਤਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਉਨ੍ਹਾਂ ਦੇ ਕਾਲ ਗਰਲ ਤਕ ਕਹਿ ਦਿੱਤਾ। ਮੁਲਜ਼ਮਾਂ ਨੇ ਗੁਆਂਢੀ ਪਰਿਵਾਰ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਜਾਣਕਾਰੀ ਦਿੰਦੇ ਕਾਲੀਆ ਕਾਲੋਨੀ ਨਿਵਾਸੀ ਰਾਜਵੀਰ ਸਿੰਘ ਨੇ ਦੱਸਿਆ ਕਿ ਦੀਵਾਲੀ ਨੇੜੇ ਵੀ ਉਨ੍ਹਾਂ ਦੇ ਗੁਆਂਢੀਆਂ ਨੇ ਕਾਫ਼ੀ ਵਿਵਾਦ ਕੀਤਾ ਸੀ ਪਰ ਉਨ੍ਹਾਂ 'ਤੇ ਦਬਾਅ ਪਾ ਕੇ ਰਾਜ਼ੀਨਾਮਾ ਕਰਵਾ ਲਿਆ ਸੀ, ਜਿਸ ਕਾਰਨ ਕੋਈ ਕਾਰਵਾਈ ਨਹੀਂ ਕਰਵਾਈ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ

ਪੀੜਤ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਸ ਦੇ ਘਰ ਦੇ ਨੰਬਰ ’ਤੇ ਗੁਆਂਢੀ ਨੇ ਵ੍ਹਟਸਐਪ ’ਤੇ ਕਈ ਵੁਆਇਸ ਨੋਟ ਭੇਜੇ ਅਤੇ ਉਸ ਨੂੰ ਧਮਕੀਆਂ ਦਿੱਤੀਆਂ। ਇੰਨਾ ਹੀ ਨਹੀਂ ਮੁਲਜ਼ਮ ਨੇ ਉਸ ਦੇ ਘਰ ਦੀਆਂ ਔਰਤਾਂ ਨੂੰ ਕਾਲ ਗਰਲ ਤਕ ਕਿਹਾ। ਦੋਸ਼ ਹੈ ਕਿ ਸ਼ੁੱਕਰਵਾਰ ਰਾਤੀਂ ਉਕਤ ਨੌਜਵਾਨ ਨੇ ਆਪਣੇ ਸਾਥੀਆਂ ਸਮੇਤ ਉਸ ਨੂੰ ਰਸਤੇ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਹ ਨਹੀਂ ਰੁਕੇ ਤਾਂ ਇੱਟਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਪਿੱਛਾ ਕਰਕੇ ਉਸ 'ਤੇ ਇੱਟਾਂ ਮਾਰੀਆਂ ਗਈਆਂ ਅਤੇ ਫਿਰ ਜਦੋਂ ਉਹ ਘਰ ਪਹੁੰਚੇ ਤਾਂ ਘਰ ਦੇ ਬਾਹਰ ਆ ਕੇ ਗੱਡੀ ’ਤੇ ਇੱਟਾਂ ਮਾਰ ਕੇ ਸ਼ੀਸ਼ੇ ਤੋੜ ਦਿੱਤੇ। ਸ਼ੀਸ਼ੇ ਦੇ ਟੁਕੜੇ ਰਾਜਵੀਰ ਦੀ ਮਾਤਾ ਦੇ ਮੂੰਹ ’ਤੇ ਲੱਗੇ, ਜਦਕਿ ਉਸ ਦੇ ਤਾਏ ਦਾ ਬੇਟਾ ਵੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਉਨ੍ਹਾਂ ਕਿਹਾ ਕਿ ਮੁਲਜ਼ਮ ਨੌਜਵਾਨ ਨੇ ਔਰਤਾਂ ਦੇ ਸਾਹਮਣੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਗਾਲੀ-ਗਲੋਚ ਕੀਤਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨਾਂ ਕਾਰਨ ਇਕ ਪਰਿਵਾਰ ਇਲਾਕਾ ਛੱਡ ਕੇ ਚਲਾ ਗਿਆ ਹੈ ਪਰ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ। ਲੋਕਾਂ ਨੇ ਮੰਗ ਕੀਤੀ ਕਿ ਉਕਤ ਨੌਜਵਾਨ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਕਿਉਂਕਿ ਉਸ ਖ਼ਿਲਾਫ਼ ਪਹਿਲਾਂ ਵੀ ਕੁੱਟਮਾਰ ਦੇ ਕੇਸ ਦਰਜ ਹਨ ਪਰ ਫਿਰ ਵੀ ਉਨ੍ਹਾਂ ਦੀ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ।
ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
NEXT STORY