ਗੜ੍ਹਸ਼ੰਕਰ (ਸ਼ੋਰੀ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਜ ਗੜ੍ਹਸ਼ੰਕਰ ਵਿਖੇ ਪਹੁੰਚੇ। ਪ੍ਰਕਾਸ਼ ਸਿੰਘ ਬਾਦਲ ਗੜ੍ਹਸ਼ੰਕਰ ਵਿਖੇ ਭਾਜਪਾ ਦੇ ਕੌਮੀ ਉੱਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੀ ਮਾਤਾ ਦੀ ਮੌਤ ਦਾ ਦੁੱਖ ਸਾਂਝਾ ਕਰਨ ਲਈ ਆਏ ਸਨ। ਇਥੋਂ ਦੀਆਂ ਗਲੀਆਂ ਤੰਗ ਹੋਣ ਕਰਕੇ ਪ੍ਰਕਾਸ਼ ਸਿੰਘ ਬਾਦਲ ਆਟੋ ਦੀ ਸਵਾਰੀ ਕਰਦੇ ਹੋਏ ਉਨ੍ਹਾਂ ਦੇ ਘਰ ਪਹੁੰਚੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਸਮੇਤ ਅਕਾਲੀ-ਭਾਜਪਾ ਦੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਭਾਜਪਾ ਦੇ ਕੌਮੀ ਉੱਪ ਪ੍ਰਧਾਨ ਅਤੇ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਪ੍ਰਦੇਸ਼ ਇੰਚਾਰਜ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਮਾਤਾ ਰਾਜਰਾਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਸਮ ਕਿਰਿਆ 15 ਨਵੰਬਰ ਨੂੰ ਕੀਤੀ ਜਾਵੇਗੀ।
ਕੁਝ ਇਸ ਤਰ੍ਹਾਂ ਦਿੱਤਾ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੁਨੇਹਾ
NEXT STORY