ਜਲੰਧਰ (ਚੋਪੜਾ)- ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਕਿਹਾ ਕਿ ਉਹ ‘ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ’ ਅਧੀਨ ਈ-ਕਾਰਡ ਬਣਾਉਣ ਅਤੇ ਰਜਿਸਟ੍ਰੇਸ਼ਨ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਤਾਂ ਕਿ ਇਸ ਯੋਜਨਾ ਤਹਿਤ ਜਲੰਧਰ ਨੂੰ ਮੋਹਰੀ ਜ਼ਿਲਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਈ-ਕਾਰਡ ਬਣਾਉਣ ਵਿਚ 7ਵੇਂ ਸਥਾਨ ’ਤੇ ਹੈ ਅਤੇ ਮੌਜੂਦਾ ਰੈਂਕਿੰਗ ਨੂੰ ਵਧਾਉਣ ਅਤੇ ਕੋਸ਼ਿਸ਼ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 63.43 ਫ਼ੀਸਦੀ ਲਾਭਪਾਤਰੀ ਕਵਰੇਜ ਦੇ ਨਾਲ ਕੁੱਲ 262609 ਯੋਗ ਪਰਿਵਾਰਾਂ ’ਚੋਂ 166573 ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼
ਏ. ਡੀ. ਸੀ. ਨੇ ਫੂਡ ਅਤੇ ਸਿਵਲ ਸਪਲਾਈ, ਮੰਡੀ ਬੋਰਡ, ਆਬਕਾਰੀ ਅਤੇ ਟੈਕਸੇਸ਼ਨ, ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਕੈਂਪ ਲਾਉਣ। ਅੱਜ ਉਹ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ 50 ਤੋਂ ਵੱਧ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਖਾਸਕਰ ਸਿਹਤ ਸੰਸਥਾਵਾਂ ਵਿਚ ਆਉਣ ’ਤੇ ਰਜਿਸਟ੍ਰੇਸ਼ਨ ਅਤੇ ਈ-ਕਾਰਡ ਬਣਾਉਣ ਦੀਆਂ ਸਹੂਲਤਾਂ ਲੈਣ ਲਈ ਆਪਣਾ ਆਧਾਰ ਕਾਰਡ ਨਾਲ ਲਿਆਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 1579 ਪੈਕੇਜ ਦਿੱਤੇ ਜਾ ਰਹੇ ਹਨ। ਇਨ੍ਹਾਂ ਵਿਚ ਜਨਤਕ ਹਸਪਤਾਲਾਂ ਲਈ 180 ਪੈਕੇਜ ਸ਼ਾਮਲ ਹਨ, ਜਿਨ੍ਹਾਂ ਵਿਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿਚ ਰੈਫਰ ਕਰਨਯੋਗ ਹੈ। ਉਨ੍ਹਾਂ ਕਿਹਾ ਕਿ ਵਿਡਾਲ ਹੈਲਥ ਇੰਸ਼ੋਰੈਂਸ ਟੀ. ਪੀ. ਏ. ਕੰਪਨੀ ਵੱਲੋਂ ਜ਼ਿਲੇ ਭਰ ਦੀਆਂ ਮਾਰਕੀਟ ਕਮੇਟੀਆਂ ਵਿਚ ਜੇ-ਫਾਰਮ ਧਾਰਕ ਕਿਸਾਨਾਂ ਨੂੰ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ’ਚ ਹੋਇਆ ਹੰਗਾਮਾ
NEXT STORY