ਹੁਸ਼ਿਆਰਪੁਰ,(ਅਸ਼ਵਨੀ)- ਐੱਸ. ਐੱਸ. ਪੀ. ਜੇ. ਏਲੀਚੇਲਿਅਨ ਦੇ ਨਿਰਦੇਸ਼ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੇ ਅਭਿਆਨ ਦੌਰਾਨ ਪੁਲਸ ਨੇ ਇਕ ਬੀ. ਏ. ਐੱਮ. ਐੱਸ. ਡਾਕਟਰ ਨੂੰ ਨਸ਼ੇ ਵਾਲੀਅਾਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਪੁਲਸ ਨੂੰ ਇਹ ਸੂਚਨਾ ਮਿਲੀ ਸੀ ਕਿ ਉਕਤ ਡਾਕਟਰ ਨਸ਼ਾ ਛੁਡਾਉਣ ਵਾਲੇ ਨੌਜਵਾਨਾਂ ਨੂੰ ਨਸ਼ੇ ਵਾਲੀ ਦਵਾਈ ਦਿੰਦਾ ਹੈ।
ਪੁਲਸ ਨੇ ਕਮਾਲਪੁਰ ’ਚ ਨਾਕਾਬੰਦੀ ਦੌਰਾਨ ਅਲਟੋ ਕਾਰ ਨੰ. ਪੀ.ਬੀ 08 ਕਿਊ 3534 ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 206 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਕਾਰ ਸਵਾਰ ਡਾਕਟਰ ਨਰੇਸ਼ ਕੁਮਾਰ ਪੁੱਤਰ ਚੰਦਰ ਭਾਨ ਵਾਸੀ ਹਰੀ ਨਗਰ ਥਾਣਾ ਸਿਟੀ ਦੇ ਵਿਰੁੱਧ ਨਾਰਕੋਟਿਕਸ ਐਕਟ ਦੀ ਧਾਰਾ 22-61-85 ਦੇ ਅਧੀਨ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਗ੍ਰਿਫ਼ਤਾਰ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਹੈਰੋਇਨ ਸਮੇਤ 2 ਕਾਬੂ, ਮਾਮਲੇ ਦਰਜ
NEXT STORY