ਟਾਂਡਾ ਉੜਮੁੜ (ਪਰਮਜੀਤ ਮੋਮੀ)-ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਨਿਰੰਜਨ ਦਾਸ ਜੀ ਮਹਾਰਾਜ ਨੂੰ ਅਧਿਆਤਮਕਤਾ ਦੇ ਖੇਤਰ ਵਿੱਚ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਦੇ ਐਵਾਰਡ ਨਾਲ ਸਨਮਾਨਤ ਕੀਤੇ ਜਾਣ ਉਪਰੰਤ ਸੰਤ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਅੰਸ ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਸੰਤਾਂ ਮਹਾਂਪੁਰਸ਼ਾਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਸੁਖਵਿੰਦਰ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਠੇਕੇਦਾਰ ਪਰਮਿੰਦਰ ਸੋਡੀ ਟਾਂਡਾ, ਡਾ. ਜਸ਼ਨ ਜੋਤ ਸਿੰਘ ਬੇਦੀ ਵੀ ਉਨਾਂ ਦੇ ਨਾਲ ਸਨ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਜਿੱਥੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਜਾਣ 'ਤੇ ਮੁਬਾਰਕਬਾਦ ਦਿੱਤੀ, ਉੱਥੇ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 20 ਫਰਵਰੀ 2027 'ਚ ਆ ਰਹੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ

ਇਸ ਸਮੇਂ ਬਾਬਾ ਬੇਦੀ ਜੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਜਿੱਥੇ ਸਾਨੂੰ ਰੂਹਾਨੀਅਤ ਦਾ ਮਾਰਗ ਦਿਖਾਉਂਦੀ ਹੈ, ਉਥੇ ਹੀ ਸਾਨੂੰ ਸਮਾਜਿਕ ਬੁਰਾਈਆਂ ਨਾਲ ਲੜਨ ਲਈ ਵੀ ਪ੍ਰੇਰਿਤ ਕਰਦੀ ਹੈ ਅਤੇ ਇਸੇ ਹੀ ਵਿਚਾਰਧਾਰਾ ਨੂੰ ਸੰਤ ਸਰਵਣ ਦਾਸ ਜੀ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਗੇ ਤੋਰਿਆ ਜਾ ਰਿਹਾ ਹੈ।
ਇਸ ਸਮੇਂ ਬਾਬਾ ਬੇਦੀ ਜੀ ਨੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ ਵਿਸ਼ੇਸ਼ ਤੌਰ 'ਤੇ ਸਤਿਕਾਰ ਕਰਦੇ ਹੋਏ ਕਿਹਾ ਕਿ ਅਧਿਆਤਮਕਤਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾ ਯੋਗ ਹਨ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਬਾਬਾ ਸੁਖਦੇਵ ਸਿੰਘ ਬੇਦੀ ਅਤੇ ਹੋਰਨਾਂ ਸੰਗਤਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਧੰਨਵਾਦ ਕੀਤਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰਨ ਲਈ ਕਿਹਾ।
ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
NEXT STORY