ਜਲੰਧਰ (ਸੋਨੂੰ)— ਪੱਕਾ ਬਾਗ ਕੋਟਮੰਡੀ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ 'ਚ ਜਲੰਧਰ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਨੇ ਸ਼ਾਮਲ ਹੋ ਕੇ ਕੀਰਤਨ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮਾਗਮ 'ਚ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਘਈ ਨਗਰ ਮਾਡਲ ਹਾਊਸ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੇਖਾ ਬਾਜ਼ਾਰ ਆਦਿ ਸ਼ਾਮਲ ਹੋਏ। ਇਸਤਰੀ ਸਤਿਸੰਗ ਸਭਾ ਗੁਰਦੁਆਰਾ ਨਿਰੰਕਾਰੀ ਪੱਕਾ ਬਾਗ ਕੋਟਮੰਡੀ ਦੀ ਪ੍ਰਧਾਨ ਬਲਬੀਰ ਕੌਰ, ਅਮਰਜੀਤ ਕੌਰ, ਊਸ਼ਾ ਰਾਣੀ, ਹਰਪ੍ਰੀਤ ਕੌਰ, ਸਿੰਪਲ, ਪ੍ਰਭਜੋਤ ਕੌਰ ਆਦਿ ਨੇ ਸਰਗਰਮੀ ਨਾਲ ਇਸ ਪ੍ਰੋਗਰਾਮ ਨੂੰ ਸਫਲ ਬਣਾਇਆ।
ਅਟਲ ਜੀ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ : ਮਨੋਰੰਜਨ ਕਾਲੀਆ
NEXT STORY