ਭੁਲੱਥ (ਭੂਪੇਸ਼)-ਨੇੜਲੇ ਪਿੰਡ ਰਾਮਗੜ੍ਹ ਦੇ ਛੱਪੜ ਦੇ ਨੇੜਿਓਂ ਭੁਲੱਥ ਪੁਲਸ ਨੂੰ ਬੱਚੇ ਦਾ ਭਰੂਣ ਬਰਾਮਦ ਹੋਇਆ ਹੈ, ਜਿਸ ਨੂੰ ਭੁਲੱਥ ਪੁਲਸ ਨੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਭੁਲੱਥ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਲਾਵਾਰਿਸ ਹਾਲਾਤ ’ਚ ਮਿਲੇ ਬੱਚੇ ਦੇ ਭਰੂਣ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ, ਜਿਸ ਦਾ ਉਨ੍ਹਾਂ ਵੱਲੋਂ ਬਕਾਇਦਾ ਡੀ. ਐੱਨ. ਏ. ਟੈਸਟ ਕਰਵਾਇਆ ਜਾ ਰਿਹਾ ਹੈ। ਜਿਸ ਉਪਰੰਤ ਦੋਸ਼ੀ ਪਾਏ ਜਾਣੇ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।
ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਉੱਡ ਜਾਣਗੇ ਹੋਸ਼, ਭੇਸ ਬਦਲ ਕੇ ਰਚਾ ਚੁੱਕੈ 3 ਵਿਆਹ, ਇੰਝ ਖੁੱਲ੍ਹਿਆ ਭੇਤ
ਉਨ੍ਹਾਂ ਦੱਸਿਆ ਕਿ ਭਰੂਣ ਮਿਲਣ ਸਬੰਧੀ ਭੁਲੱਥ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ । ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪੁਲਸ ਤੱਤਪਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਜ਼ਮਾਂ ਦਾ ਪਤਾ ਲੱਗਣ ’ਤੇ ਸੂਚਨਾ ਉਨ੍ਹਾਂ ਨੂੰ ਤੁਰੰਤ ਮੁਹੱਈਆ ਕਰਵਾਉਣ, ਜਿਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : 43 ਸਾਲ ਦੀਆਂ ਸੇਵਾਵਾਂ ਦੇਣ ਮਗਰੋਂ ‘ਰਿਟਾਇਰਡ’ ਹੋਇਆ ਜਲੰਧਰ ਦਾ ਮਸ਼ਹੂਰ ਟੀ. ਵੀ. ਟਾਵਰ, ਜਾਣੋ ਕੀ ਰਹੀ ਵਜ੍ਹਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਗਾਇਕਾਂ ਤੋਂ ਪੁੱਛਗਿੱਛ, ਪੜ੍ਹੋ Top 10
NEXT STORY