ਸੁਲਤਾਨਪੁਰ ਲੋਧੀ (ਸੋਢੀ, ਧੀਰ)- ਇੰਗਲੈਂਡ ਫੇਰੀ 'ਤੇ ਗਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਆਖਰੀ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਕਿਰਤ ਦਾ ਸੰਕਲਪ ਸਭ ਤੋਂ ਉੱਚਾ ਹੈ। ਗੁਰਦੁਆਰਾ ਬਾਬੇ ਕੇ ਬਰਮਿੰਘਮ ਵਿੱਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੁ ਨਾਨਕ ਦੇਵ ਜੀ ਨੇ ਸਭ ਤੋਂ ਪਹਿਲਾਂ ਕਿਰਤ ਕਰਨ ਦਾ ਹੀ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਸੇਵਾ ਦਾ ਸੰਕਲਪ ਸਭ ਤੋਂ ਉੱਚਾ ਅਤੇ ਸੁੱਚਾ ਹੈ। ਹਰ ਮਨੁੱਖ ਆਪਣੇ ਹੱਥਾਂ ਨਾਲ ਮਿਹਨਤ ਕਰਕੇ ਇਸ ਸੰਸਾਰ ਦੀ ਸਿਰਜਨਾ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਜਦੋਂ ਮਨੁੱਖ ਆਪਣੇ ਦੱਸਾਂ ਨੌਹਾਂ ਦੀ ਕਿਰਤ ਕਰਦਾ ਹੈ ਤਾਂ ਉਸ ਦਾ ਧਿਆਨ ਵੀ ਅਕਾਲ ਪੁਰਖ ਨਾਲ ਜੁੜ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਾਈਵੇਅ ਨੇੜੇ ਵਾਪਰੀ ਵੱਡੀ ਘਟਨਾ, ਕਾਰ ਸਵਾਰਾਂ ਨੇ ਬਜ਼ੁਰਗ NRI ਕੀਤਾ ਅਗਵਾ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਤਰੱਕੀ ਵਿੱਚ ਪ੍ਰਵਾਸੀ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਜਿੱਥੇ ਵੀ ਦੁਨੀਆ ਵਿੱਚ ਜਾਂਦੇ ਹਨ, ਉੱਥੇ ਆਪਣੇ ਹੱਥੀ ਸੱਚੀ-ਸੁੱਚੀ ਕਿਰਤ ਕਰਕੇ ਪੰਜਾਬ ਦਾ ਸਿਰ ਉੱਚਾ ਕਰਦੇ ਹਨ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਗੋਦ ਲੈਣ ਅਤੇ ਆਪਣੀਆਂ ਜ਼ਮੀਨਾਂ ਵਿੱਚ ਬਾਗਬਾਨੀ ਅਤੇ ਜੰਗਲ ਲਾਉਣ ਨੂੰ ਤਰਜੀਹ ਦੇਣ ਤਾਂ ਜੋ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ। ਸੰਤ ਸੀਚੇਵਾਲ ਵੱਲੋਂ ਉਨ੍ਹਾਂ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਵੇਂਈ ਦੀ ਚੱਲੀ ਕਾਰਸੇਵਾ ਵਿੱਚ ਹੱਥੀ ਕਾਰਸੇਵਾ ਕੀਤੀ ਗਈ। ਇਸ ਮੌਕੇ ਧਾਰਮਿਕ ਸਮਾਗਮ ਵਿੱਚ ਜਸਵਿੰਦਰ ਸਿੰਘ ਕਾਲਾ, ਮਨਜੀਤ ਸਿੰਘ ਭੋਗਲ, ਘਨਵੀਰ ਸਿੰਘ, ਲਵਦੀਪ ਸਿੰਘ, ਚਰਨਜੀਤ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਰਵੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਸੰਤ ਸੀਚੇਵਾਲ ਦਾ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ
ਸੰਤ ਸੀਚੇਵਾਲ ਨੇ ਪ੍ਰਵਾਸੀ ਪੰਜਾਬੀ ਨੂੰ ਸੱਦਾ ਦਿੱਤਾ ਕਿ ਉਹ ਅਗਲੇ ਸਾਲ ਬਾਬੇ ਨਾਨਕ ਦੀ ਪਵਿੱਤਰ ਵੇਂਈ ਦੀ ਮਨਾਈ ਜਾਣ ਵਾਲੀ ਕਾਰਸੇਵਾ ਦੀ ਸਿਲਵਰ ਜੁਬਲੀ ਸਮਾਗਮਾਂ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਗੁਰੁ ਨਾਨਕ ਨਾਮ ਲੇਵਾ ਸੰਗਤਾਂ ਨੇ ਦੇਸ਼ ਅਤੇ ਦੁਨੀਆ ਦੇ ਪਲੀਤ ਹੋਏ ਦਰਿਆਵਾਂ ਨੂੰ ਇਕ ਰਾਹ ਵਿਖਾਇਆ ਹੈ ਕਿ ਕਿਵੇਂ ਗੁਰਬਾਣੀ ਦੇ ਓਟ ਆਸਰੇ ਨਾਲ ਪਹਾੜ ਜਿੱਡੇ ਮੰਨੇ ਜਾਂਦੇ ਇਸ ਕਾਰਜ ਨੂੰ ਸੰਗਤਾਂ ਨੇ ਸਹਿਜਤਾ ਨਾਲ ਨੇਪਰੇ ਚਾੜ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਵੇਂਈ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਣ ਲਈ ਆਖਰੀ ਟਰੀਟਮੈਂਟ ਪਲਾਂਟ ਵੀ ਲੱਗ ਗਿਆ ਹੈ। ਹੁਣ ਬਾਬੇ ਨਾਨਕ ਦੀ ਪਵਿੱਤਰ ਵੇਂਈ ਮੁਕੰਮਲ ਤੌਰ 'ਤੇ ਸਾਫ਼ ਵੱਗ ਰਹੀ ਹੈ।
ਇਹ ਵੀ ਪੜ੍ਹੋ- ਮੁੜ ਚਰਚਾ 'ਚ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ, ਪੁੱਤਰ 'ਵਾਰਿਸ' ਦੇ ਪਹਿਲੇ ਜਨਮ ਦਿਨ ਮੌਕੇ ਵੀਡੀਓ ਕੀਤੀ ਸਾਂਝੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਦੇ ਇਸ ਹਾਈਵੇਅ ਨੇੜੇ ਵਾਪਰੀ ਵੱਡੀ ਘਟਨਾ, ਕਾਰ ਸਵਾਰਾਂ ਨੇ ਬਜ਼ੁਰਗ NRI ਕੀਤਾ ਅਗਵਾ
NEXT STORY