ਜਲੰਧਰ/ਫਗਵਾੜਾ (ਸੋਨੂੰ)— ਕਾਂਗਰਸ ਪਾਰਟੀ ਵੱਲੋਂ ਫਗਵਾੜਾ ਤੋਂ ਜ਼ਿਮਨੀ ਚੋਣ ਲਈ ਟਿਕਟ ਮਿਲਣ ਤੋਂ ਬਾਅਦ ਬਲਵਿੰਦਰ ਸਿੰਘ ਧਾਲੀਵਾਲ ਦਾ ਫਗਵਾੜਾ ਪਹੁੰਚਣ 'ਤੇ ਵਰਕਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸਾਹਿਬ 'ਚ ਗੁਰੂ ਮਹਾਰਾਜ ਜੀ ਦਾ ਆਸ਼ਿਰਵਾਦ ਲਿਆ। ਜ਼ਿਮਨੀ ਚੋਣ ਦੀ ਟਿਕਟ ਮਿਲਣ 'ਤੇ ਉਨ੍ਹਾਂ ਨੇ ਹਾਈਕਮਾਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋ ਧੰਨਵਾਦ ਕਰਦੇ ਹਨ ਕਿ ਪਾਰਟੀ ਨੇ ਉਨ੍ਹਾਂ 'ਤੇ ਭਰੋਸਾ ਦਿਖਾਉਂਦੇ ਹੋਏ ਉਨ੍ਹਾਂ ਨੂੰ ਫਗਵਾੜਾ ਜ਼ਿਮਨੀ ਚੋਣ ਲਈ ਟਿਕਟ ਦੇ ਕੇ ਨਵਾਜਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਨੌਕਰੀ ਦੌਰਾਨ ਵੀ ਆਮ ਜਨਤਾ ਦੀ ਸੇਵਾ ਕਰਦੇ ਸਨ ਅਤੇ ਹੁਣ ਵੀ ਉਹ ਆਮ ਜਨਤਾ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਫਗਵਾੜਾ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਜਨਤਾ ਨੂੰ ਨਾਲ ਲੈ ਕੇ ਪਾਰਟੀ ਨੂੰ ਜਿੱਤ ਹਾਸਲ ਕਰਵਾਉਣਗੇ।
ਦੱਸਣਯੋਗ ਹੈ ਕਿ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਫਗਵਾੜਾ ਦੀ ਰਾਜਨੀਤੀ 'ਚ ਗੁਪਤ ਤੌਰ 'ਤੇ ਸਰਗਰਮ ਨਜ਼ਰ ਆ ਰਹੇ ਸਨ ਅਤੇ ਪਾਰਟੀ ਦੇ ਵਰਕਰਾਂ ਦਾ ਦਾਅਵਾ ਸੀ ਕਿ ਇਸ ਵਾਰ ਜ਼ਿਮਨੀ ਚੋਣ 'ਚ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਧਾਲੀਵਾਲ ਸਾਰਿਆਂ ਵਿਰੋਧੀ ਖੇਮੇ ਨੂੰ ਨਾਲ ਲੈ ਕੇ ਚੱਲਣਗੇ।
'84 ਸਿੱਖ ਕਤਲੇਆਮ ਮਾਮਲੇ 'ਚ SIT ਅੱਗੇ ਪੇਸ਼ ਹੋਇਆ ਮੁਖਤਿਆਰ ਸਿੰਘ
NEXT STORY