ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਵੱਲੋਂ 5.32 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਜੁਗਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਜਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਨੈਸ਼ਨਲ ਹਾਈਵੇਅ ਰਾਹੀਂ ਪਿੰਡ ਖਟਕੜ ਕਲਾਂ ਹੁੰਦੇ ਹੋਏ ਧਾਰਮਿਕ ਅਸਥਾਨ ਝੰਡਾ ਜੀ ਵੱਲੋਂ ਰੇਲਵੇ ਸਟੇਸ਼ਨ ਖਟਕੜ ਕਲਾਂ ਵੱਲ ਨੂੰ ਜਾ ਰਹੇ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਉਨ੍ਹਾਂ ਦੱਸਿਆ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਰੇਲਵੇ ਸਟੇਸ਼ਨ ਤੋਂ 100 ਮੀਟਰ ਪਿੱਛੇ ਸੀ ਤਾਂ ਸਾਹਮਣੇ ਤੋਂ ਇਕ ਔਰਤ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਬਖ਼ਸ਼ੋ ਪਤਨੀ ਕੁਲਦੀਪ ਰਾਮ ਨਿਵਾਸੀ ਜੰਡਿਆਲਾ ਦੱਸਿਆ, ਜਿਸ ਦੀ ਜਾਂਚ ਕਰਨ ’ਤੇ ਉਸ ਪਾਸੋਂ 5.32 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ ਤੇ ਉਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
NEXT STORY