ਗੜ੍ਹਸ਼ੰਕਰ (ਬ੍ਰਹਮਪੁਰੀ)- ਅੰਮ੍ਰਿਤਸਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਣ ਦੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਪੰਕਜ ਕ੍ਰਿਪਾਲ ਪ੍ਰਧਾਨ ਦੀ ਅਗਵਾਈ ਹੇਠ ਅੱਜ ਅਦਾਲਤੀ ਕੰਮਕਾਜ ਠੱਪ ਕਰ ਕੇ ਹੜਤਾਲ ਕੀਤੀ ਗਈ।
ਇਸ ਮੌਕੇ ਵਕੀਲ ਭਾਈਚਾਰੇ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਕਜ ਕ੍ਰਿਪਾਲ ਪ੍ਰਧਾਨ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਣ ਦੀ ਘਟਨਾ ਬਹੁਤ ਮੰਦਭਾਗੀ ਹੈ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ
ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਐਡਵੋਕੇਟ ਭਾਗੂ ਰਾਮ, ਸੰਜੀਵ ਕਾਲੀਆ, ਦੀਪਾਂਕਰ ਲੰਬ, ਸੁਰਿੰਦਰ ਪਾਲ, ਨਰੇਸ਼ ਭੱਟੀ, ਹਰਪ੍ਰੀਤ ਸਿੰਘ, ਗੁਰਦੀਪ ਸੈਣੀ, ਸੰਜੀਵ ਬੰਗਾ, ਮਨਜੀਤ ਸਿੰਘ, ਰਮਨ ਕੁਮਾਰ, ਸ਼ਿਵਮ ਗੌੜ, ਬਰਜਿੰਦਰ ਸਿੰਘ, ਮਨੋਜ ਬੱਬਰ, ਸੁਨੀਲ ਰਾਣਾ, ਰਾਜੇਸ਼ ਕੁਮਾਰ, ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- 'ਬਦਮਾਸ਼' ਪਿਸਤੌਲ ਲਹਿਰਾ ਕੇ ਖ਼ਾਲੀ ਕਰਵਾ ਰਹੇ ਰਾਹ ! ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਟਲ 'ਚ ਕਿਸੇ ਹੋਰ ਨਾਲ ਫੜ੍ਹੀ 'ਸਰਪੰਚਣੀ' ਤੇ ਪੰਜਾਬ ਦਾ ਸਭ ਤੋਂ ਵੱਡਾ ਹਾਈਵੇਅ ਬੰਦ, ਅੱਜ ਦੀਆਂ TOP-10 ਖ਼ਬਰਾਂ
NEXT STORY