ਜਲੰਧਰ (ਸੋਨੂੰ)- ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚ ਬੇਅਦਬੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਉਸਾਰੀ ਅਧੀਨ ਇਮਾਰਤ 'ਚ ਸ੍ਰੀ ਗੁਟਕਾ ਸਾਹਿਬ ਅਤੇ ਧਾਰਮਿਕ ਤਸਵੀਰਾਂ ਜ਼ਮੀਨ 'ਤੇ ਪਈਆਂ ਮਿਲੀਆਂ। ਇਸ ਦਾ ਿਸੱਖ ਜਥੇਬੰਦੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਵਿਰੋਧ ਜਤਾਇਆ ਗਿਆ। ਰੋਸ ਜ਼ਾਹਰ ਕਰਦੇ ਹੋਏ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਇਥੇ ਮਜਦੂਰ ਬੀੜੀਆਂ, ਤੰਬਾਕੂ ਅਤੇ ਸਿਗਰੇਟ ਦਾ ਸੇਵਨ ਕਰਦੇ ਹੋਏ ਕੰਮ ਕਰਦੇ ਹਨ। ਉਨ੍ਹਾਂ ਕਿਹਾ ਗੁਟਕਾ ਸਾਹਿਬ ਜੀ ਨੂੰ ਸਭ ਤੋਂ ਪਵਿੱਤਰ ਮੰਨਿਆ ਗਿਆ, ਜਿਸ ਨੂੰ ਉਨ੍ਹਾਂ ਵੱਲੋਂ ਉਥੋਂ ਸਤਿਕਾਰ ਨਾਲ ਚੁੱਕਿਆ ਗਿਆ ਹੈ।

ਹਿਰਦੇਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮ ਦੌਰਾਨ ਜਿੱਥੇ ਮਜਦੂਰ ਕੰਮ ਕਰ ਰਹੇ ਸਨ, ਉਥੇ ਸ੍ਰੀ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਤਸਵੀਰਾਂ ਵੀ ਜ਼ਮੀਨ 'ਤੇ ਪਈਆਂ ਮਿਲੀਆਂ ਹਨ। ਜਿਵੇਂ ਹੀ ਘਟਨਾ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਡੀ. ਸੀ. ਪੀ. ਜਗਮੋਹਨ ਸਿੰਘ, ਏ. ਡੀ. ਸੀ. ਪੀ. ਜਗਜੀਤ ਸਿੰਘ ਸਰੋਆ ਅਤੇ ਏ. ਸੀ. ਪੀ. ਮਾਡਲ ਟਾਊਨ ਰਣਧੀਰ ਕੁਮਾਰ ਸਮੇਤ ਥਾਣੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੇ ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ: ਆਟੋ ਚਾਲਕ ਨੂੰ ਪੁਲਸ ਮੁਲਾਜ਼ਮ ਨੇ ਜੜਿਆ ਥੱਪੜ, ਵੀਡੀਓ ਹੋਈ ਵਾਇਰਲ

ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
‘693ਵੇਂ ਟਰੱਕ ਦੀ ਰਾਹਤ ਸਮੱਗਰੀ’ ਪੀੜਤਾਂ ਲਈ ‘ਦੋਸਤ ਕਲੱਬ ਪਟਿਆਲਾ’ ਨੇ ਭਿਜਵਾਈ
NEXT STORY