ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਰੰਜਿਸ਼ ਦੇ ਚਲਦਿਆਂ ਪਿੰਡ ਧੂਤ ਖੁਰਦ ਦੇ ਘਰ ਵਿੱਚ ਜਬਰੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਵਿੱਚ 18 ਵਿਆਕਤੀਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਸਰਪੰਚ ਸੁਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਛਾਉਣੀ ਕਲਾ ਦੇ ਬਿਆਨ ਦੇ ਆਧਾਰ ਉਤੇ ਬਲਜਿੰਦਰ ਸਿੰਘ ਬਾਬਾ ਪੁੱਤਰ ਗੁਰਬਚਨ ਸਿੰਘ ਵਾਸੀ ਲੁੱਦਾ, ਉਸ ਦੇ ਭਰਾ ਹਰਜਿੰਦਰ ਸਿੰਘ ਲਾਡੀ, ਉਸ ਦੇ ਦੋ ਪੁੱਤਰਾਂ, ਸਿਮਰਨ, ਮਿੱਠੂ ਵਾਸੀ ਰੰਧਾਵਾ ਅਤੇ 12 ਹੋਰ ਅਣਪਛਾਤੇ ਵਿਆਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸੁਰਿੰਦਰ ਸਿੰਘ ਨੇ ਦੱਸਿਆ ਕਿ 6 ਜੂਨ ਨੂੰ ਜਦੋਂ ਉਹ ਪਿੰਡ ਧੂਤ ਖੁਰਦ ਆਪਣੀ ਸਾਲੇਹਾਰ ਸਰਬਜੀਤ ਕੌਰ ਪਤਨੀ ਸਤਨਾਮ ਸਿੰਘ ਦੇ ਘਰ ਆਇਆ ਹੋਇਆ ਸੀ ਤਾਂ ਉਕਤ ਮੁਲਜ਼ਮਾਂ ਨੇ ਘਰ ਵਿੱਚ ਜਬਰੀ ਦਾਖ਼ਲ ਹੋ ਕੇ ਦਾਤਰ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਗੱਡੀ ਵਿੱਚੋਂ 62 ਹਜ਼ਾਰ ਰੁਪਏ ਵੀ ਗਾਇਬ ਹੋ ਗਏ। ਉਸ ਨੇ ਦੱਸਿਆ ਕਿ ਉਸ ਨੂੰ ਛਡਾਉਣ ਆਈ ਉਸ ਦੀ ਸਾਲੇਹਾਰ ਸਰਬਜੀਤ ਸਿੰਘ ਕੌਰ ਨਾਲ ਵੀ ਮੁਲਜ਼ਮਾਂ ਨੇ ਕੁੱਟਮਾਰ ਕੀਤੀ। ਉਸ ਨੂੰ ਉਸ ਦੇ ਡਰਾਈਵਰ ਦਵਿੰਦਰ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਭਰਤੀ ਕਰਵਾਇਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਜਲੰਧਰ: ਯੂਥ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨ ਵਾਲੇ ਲਾਏ ਪੋਸਟਰ
NEXT STORY