ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼): ਪਿੰਡ ਗਿਲਜੀਆਂ ਵਿਚ ਇਕ ਵਿਅਕਤੀ ਨੇ ਪਰਿਵਾਰਕ ਝਗੜੇ ਦੀ ਰੰਜਿਸ਼ ਨੂੰ ਲੈ ਕੇ ਆਪਣੇ ਹੀ ਭਰਾ ਦੇ ਘਰ ਵਿਚ ਜ਼ਬਰੀ ਦਾਖਲ ਹੋ ਕੇ ਦਾਤਰ ਨਾਲ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਟਾਂਡਾ ਪੁਲਸ ਦੀ ਟੀਮ ਨੇ ਮਾਰਕੁੱਟ ਦਾ ਸ਼ਿਕਾਰ ਹੋਏ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਹਰਭਜਨ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਉਸਦੇ ਭਰਾ ਭਾਈ ਜਰਨੈਲ ਸਿੰਘ ਸੋਢੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਆਪਣੇ ਬਿਆਨ 'ਚ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਉਸਦੇ ਭਰਾ ਸੋਢੀ ਦਾ ਆਪਣੀ ਪਤਨੀ ਨਾਲ ਝਗੜਾ ਰਹਿੰਦਾ ਹੈ। ਉਸ ਨੂੰ ਸ਼ੱਕ ਹੈ ਕਿ ਉਹ ਉਸਦੀ ਮਦਦ ਕਰਦੇ ਹਨ। ਇਸੇ ਰੰਜਿਸ਼ ਨੂੰ ਲੈ ਕੇ 11 ਅਕਤੂਬਰ ਨੂੰ ਉਸਨੇ ਉਸਦੇ ਘਰ 'ਚ ਜ਼ਬਰੀ ਦਾਖ਼ਲ ਹੋ ਕੇ ਦਾਤਰ ਨਾਲ ਵਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਬਾਅਦ 'ਚ ਉਸਦੇ ਅਤੇ ਉਸਦੇ ਦੂਜੇ ਭਰਾ ਰਣਜੀਤ ਸਿੰਘ ਦੇ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।|ਉਨ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਗੱਡੀ ਦੀ ਟੱਕਰ ਕਾਰਨ ਰਣਜੀਤ ਸਿੰਘ ਦੇ ਸੱਟਾਂ ਲੱਗੀਆਂ ਹਨ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਐੱਸ.ਆਈ.ਬਖਸ਼ੀਸ਼ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।|
ਕਈ ਸਵਾਲੀਆ ਨਿਸ਼ਾਨ ਛੱਡ ਰਹੇ ਹਨ ਕੈਪਟਨ ਸਰਕਾਰ ਦੇ ਖ਼ੇਤੀਬਾੜੀ ਕਾਨੂੰਨਾਂ ਖਿਲਾਫ਼ ਪਾਸ ਕੀਤੇ ਬਿੱਲ!
NEXT STORY