ਹੁਸ਼ਿਆਰਪੁਰ, (ਘੁੰਮਣ)- ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਹੀ ਹੈ। ਯੂਨੀਅਨ ਵੱਲੋਂ ਅੱਜ ਇਥੇ ਜ਼ਿਲਾ ਪ੍ਰਧਾਨ ਮੋਹਣ ਸਿੰਘ ਮਰਵਾਹਾ ਦੀ ਅਗਵਾਈ ’ਚ ਕਾਲੇ ਝੰਡੇ ਲੈ ਕੇ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਡੀ. ਏ. ਦੀਆਂ 4 ਕਿਸ਼ਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪੈਨਸ਼ਨਰਾਂ ਨੂੰ ਕੇਂਦਰ ਤੇ ਹਰਿਆਣਾ ਦੇ ਮੁਕਾਬਲੇ ਘੱਟ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਵਿਚ ਇਕ ਸਮਾਨਤਾ ਲਿਆਂਦੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ 14 ਦਸੰਬਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ।
ਇਸ ਰੋਸ ਮਾਰਚ ਵਿਚ ਪ੍ਰਿੰਸੀਪਲ ਚਰਨ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ ਜੱਗੀ, ਤੀਰਥ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਦਲਵਿੰਦਰ ਸਿੰਘ, ਕੁਲਦੀਪ ਸਿੰਘ ਸੈਣੀ, ਗੁਰੂ ਦੱਤ, ਸ਼ਾਮ ਸੁੰਦਰ, ਗੁਰਬਚਨ ਸਿੰਘ, ਵਿਜੇ ਕੁਮਾਰ, ਮਹਿੰਦਰ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਕ੍ਰਿਸ਼ਨ ਕੁਮਾਰ, ਬਲਦੇਵ ਸਿੰਘ, ਗੁਰਬਚਨ ਸਿੰਘ, ਬੂਟਾ ਸਿੰਘ, ਹਰਜੀਤ ਸਿੰਘ, ਪ੍ਰਗਟ ਸਿੰਘ, ਅਰਜਨ ਸਿੰਘ, ਮਦਨ ਲਾਲ ਬੇਦੀ ਆਦਿ ਵੀ ਸ਼ਾਮਲ ਹੋਏ।
ਪੀਣ ਵਾਲੇ ਪਾਣੀ ’ਚ ਗੰਦਗੀ ਕਾਰਨ ਪ੍ਰੇਸ਼ਾਨ ਲੋਕ
NEXT STORY