ਜਲੰਧਰ (ਜ.ਬ.)— ਭਾਰਤੀ ਜਨਤਾ ਪਾਰਟੀ ਜ਼ਿਲਾ ਪ੍ਰਧਾਨ ਰਮਨ ਪੱਬੀ ਦੀ ਪ੍ਰਧਾਨਗੀ 'ਚ ਬੀਤੇ ਦਿਨ ਪਾਰਟੀ ਨੇ ਸ਼੍ਰੀ ਰਾਮ ਚੌਕ (ਕੰਪਨੀ ਬਾਗ) 'ਤੇ ਧਰਨਾ ਪ੍ਰਦਰਸ਼ਨ ਕਰਕੇ ਨਗਰ ਨਿਗਮ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਪੱਬੀ ਨੇ ਕਿਹਾ ਕਿ ਉਕਤ ਪ੍ਰਦਰਸ਼ਨ ਨੀਂਦ 'ਚ ਸੁੱਤੀ ਹੋਈ ਪੰਜਾਬ 'ਚ ਕਾਂਗਰਸ ਦੀ ਕੈਪਟਨ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਹੈ। ਜਿਸ 'ਚ ਭਾਜਪਾ ਆਗੂਆਂ ਨੇ ਸ਼ਹਿਰ ਦੀ ਮਾੜੀ ਹਾਲਤ ਕਾਰਨ ਜਲੰਧਰ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਜਮ ਕੇ ਕੋਸਿਆ।ਇਸ ਮੌਕੇ ਸੂਬਾ ਉੱਪ ਪ੍ਰਧਾਨ ਮਹਿੰਦਰ ਭਗਤ, ਸੂਬਾ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸੰਨੀ ਸ਼ਰਮਾ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਮੇਅਰ ਸੁਨੀਲ ਜੋਤੀ, ਵਿਨੋਦ ਸ਼ਰਮਾ, ਸੁਭਾਸ਼ ਸੂਦ, ਨਿਗਮ 'ਚ ਉਪ ਆਗੂ ਸੁਸ਼ੀਲ ਸ਼ਰਮਾ, ਸੂਬਾ ਪ੍ਰਧਾਨ ਭਾਜਪਾ ਸਪੋਰਟਸ ਸੈੱਲ ਮਨੀਸ਼ ਵਿੱਜ ਮੌਜੂਦ ਰਹੇ।
ਪੱਬੀ ਨੇ ਕਿਹਾ ਕਿ ਸ਼ਹਿਰ 'ਚ ਕੂੜੇ ਦੀ ਲਿਫਟਿੰਗ ਦਾ ਪ੍ਰਬੰਧ, ਟੁੱਟੀਆਂ ਸੜਕਾਂ ਅਤੇ ਸੀਵਰੇਜ ਵਿਵਸਥਾ ਦਾ ਮਾੜਾ ਹਾਲ ਹੋ ਚੁੱਕਾ ਹੈ। ਜਲੰਧਰ ਸ਼ਹਿਰ ਦੀਆਂ ਸੜਕਾਂ 'ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ। ਇਸ ਦੇ ਬਾਵਜੂਦ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਡੂੰਘੀ ਨੀਂਦ ਸੁੱਤਾ ਹੋਇਆ ਹੈ। ਉਪ ਪ੍ਰਧਾਨ ਮਹਿੰਦਰ ਭਗਤ ਨੇ ਕਿਹਾ ਕਿ ਬੀਤੇ ਦਿਨ ਸ਼ਹਿਰ ਦੀ ਮਾੜੀ ਹਾਲਤ ਕਾਰਨ ਬੀਤੇ ਦਿਨੀਂ ਜਲੰਧਰ ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ ਅਤੇ ਕਾਂਗਰਸੀ ਕੌਂਸਲਰਾਂ ਨੇ ਆਪਣੀ ਹੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਵੱਡੀ ਨਾਕਾਮੀ ਦੀ ਤਸਵੀਰ ਹੋਰ ਕੀ ਹੋ ਸਕਦੀ ਹੈ। ਨਗਰ ਨਿਗਮ ਦੇ ਇਤਿਹਾਸ 'ਚ ਮੌਜੂਦਾ ਨਗਰ ਨਿਗਮ ਪ੍ਰਸ਼ਾਸਨ ਅਤੇ ਮੇਅਰ ਸਭ ਤੋਂ ਘਟੀਆ ਅਤੇ ਬੇਪਰਵਾਹ ਮੇਅਰ ਸਾਬਤ ਹੋਏ ਹਨ। ਸਾਬਕਾ ਵਿਧਾਇਕ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਗਰ ਨਿਗਮ ਦੀ ਕਾਰਜਪ੍ਰਣਾਲੀ ਕਾਰਨ ਸਾਰਾ ਸ਼ਹਿਰ ਸੀਵਰੇਜ ਦੇ ਪਾਣੀ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਦਾ ਇੰਨਾ ਮਾੜਾ ਹਾਲ ਹੋ ਚੁੱਕਾ ਹੈ ਕਿ ਹੁਣ ਜਲੰਧਰ ਸ਼ਹਿਰ 'ਚ ਬੀਮਾਰੀਆਂ ਫੈਲਣ ਦਾ ਵੀ ਖਤਰਾ ਹੈ। ਕ੍ਰਿਸ਼ਨ ਦੇਵ ਭੰਡਾਰੀ ਨੇ ਕਿਹਾ ਕਿ ਪੂਰੇ ਸੰਸਾਰ 'ਚ ਪ੍ਰਸਿੱਧ ਸਿੱਧ ਬਾਬਾ ਸੋਡਲ ਜੀ ਦੇ ਮੇਲੇ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਜਦਕਿ ਨਿਗਮ ਪ੍ਰਸ਼ਾਸਨ ਅਤੇ ਮੇਅਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ, ਜਗ੍ਹਾ-ਜਗ੍ਹਾ ਸੜਕਾਂ ਖਰਾਬ ਹਨ। ਸਟਰੀਟ ਲਾਈਟਾਂ ਦਾ ਵੀ ਮਾੜਾ ਹਾਲ ਹੋ ਚੁੱਕਾ ਹੈ।
ਨਗਰ ਨਿਗਮ 'ਚ ਵਿਧਾਇਕ ਦਲ ਦੇ ਉਪ ਆਗੂ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਕੌਂਸਲਰ ਦਾ ਨਗਰ ਨਿਗਮ 'ਚ ਕੋਈ ਵੀ ਕੰਮ ਨਹੀਂ ਹੋ ਰਿਹਾ ਜਿਸ ਕਾਰਨ ਸ਼ਹਿਰ ਦੇ ਹਾਲਾਤ ਬਦਤਰ ਹੋ ਚੁੱਕੇ ਹਨ। ਕਿਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਕਿਸ਼ਨਪੁਰਾ, ਉਪਕਾਰ ਨਗਰ, ਬਲਦੇਵ ਨਗਰ, ਨਿੳੂ ਗਾਂਧੀ ਨਗਰ, ਅਮਰੀਕ ਨਗਰ, ਸੰਤੋਸ਼ੀ ਨਗਰ ਵਾਸੀ ਪੀਣ ਵਾਲੇ ਗੰਦੇ ਪਾਣੀ ਤੋਂ ਬਹੁਤ ਦੁਖੀ ਹਨ ਅਤੇ ਜਗ੍ਹਾ-ਜਗ੍ਹਾ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਜਗਦੀਸ਼ ਮੇਅਰ ਸਭ ਤੋਂ ਘਟੀਆ ਮੇਅਰ ਸਾਬਤ ਹੋਏ ਹਨ। ਇਸ ਮੌਕੇ ਸੰਜੀਵ ਸ਼ਰਮਾ, ਹਰਵਿੰਦਰ ਸਿੰਘ ਗੋਰਾ, ਸੋਨੂੰ ਦਿਨਕਰ, ਅਮਿਤ ਭਾਟੀਆ, ਅਮਰਜੀਤ ਸਿੰਘ, ਰਾਜ ਕੁਮਾਰ ਸੂਦ, ਜੈਨੁਲ ਅੰਸਾਰੀ, ਭੈਣ ਸ਼ਾਹਿਨਾ ਪਰਵੀਨ, ਭੈਣ ਅਨੂੰ ਸ਼ਰਮਾ, ਪਰਵੀਨ ਸ਼ਰਮਾ, ਕਿਸ਼ਨ ਲਾਲ ਸ਼ਰਮਾ, ਭਗਵੰਤ, ਵਨੀਤ ਧੀਰ, ਅਸ਼ਵਨੀ ਗਰਗ, ਸਤਪਾਲ, ਹਨੀ ਅਰੋੜਾ, ਜਤਿਨ, ਕੁਲਦੀਪ ਸਿੰਘ ਆਦਿ ਮੌਜੂਦ ਹੋਏ।
ਅੱਜ ਵਰਿਆਣਾ ਡੰਪ 'ਤੇ ਨਹੀਂ ਜਾਏਗਾ ਸ਼ਹਿਰ ਦਾ ਕੂੜਾ
NEXT STORY