ਭੋਗਪੁਰ (ਰਾਣਾ ਭੋਗਪੁਰੀਆ) - ਭੋਗਪੁਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਭੋਗਪੁਰ ਦਾ ਸਾਲਾਨਾ ਆਮ ਇਜਲਾਸ ਅੱਜ ਮਿੱਲ ਦੇ ਵਿਹੜੇ ਵਿਚ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿਚ ਮਿੱਲ ਦੇ ਹਿੱਸੇਦਾਰਾਂ ਤੇ ਗੰਨਾ ਕਾਸ਼ਤਕਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਇਜਲਾਸ ਦੌਰਾਨ ਪਿਛਲੇ ਸਾਲ ਦੇ ਸਾਲਾਨਾ ਆਮ ਇਜਲਾਸ ਵਿਚ ਲਏ ਗਏ ਫ਼ੈਸਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਦੀ ਬੈਲੇਂਸ ਸ਼ੀਟ ਸਮੇਤ ਹੋਰ ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਗੰਨਾ ਕਾਸ਼ਤਕਾਰਾਂ ਨੇ ਗੰਨੇ ਦੀ ਖੇਤੀ ਅਤੇ ਮਿੱਲ ਨਾਲ ਸਬੰਧਤ ਆਪਣੀਆਂ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਅ ਮਿੱਲ ਪ੍ਰਬੰਧਕਾਂ ਦੇ ਧਿਆਨ ਵਿਚ ਲਿਆਂਦੇ। ਮਿੱਲ ਦੇ ਜਨਰਲ ਮੈਨੇਜਰ ਗੁਰਵਿੰਦਰ ਪਾਲ ਸਿੰਘ ਅਨੇਜਾ ਨੇ ਕਾਸ਼ਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਢੁੱਕਵੇਂ ਹੱਲ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤੇ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਨੂੰ ਮਿੱਲ ਪ੍ਰਬੰਧਨ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।
ਇਜ.ਲਾਸ ਦੌਰਾਨ ਖੇਤੀਬਾੜੀ ਵਿਭਾਗ ਅਤੇ ਗੰਨਾ ਵਿਕਾਸ ਨਾਲ ਸਬੰਧਤ ਮਾਹਿਰਾਂ ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਆਧੁਨਿਕ ਖੇਤੀ ਤਕਨੀਕਾਂ, ਗੰਨੇ ਦੀਆਂ ਢੁਕਵੀਆਂ ਕਿਸਮਾਂ ਅਤੇ ਵਿਗਿਆਨਕ ਢੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਿਸਾਨਾਂ ਨੇ ਗੰਨੇ ਦੀਆਂ ਕਿਸਮਾਂ, ਇਲਾਕੇ ਵਿੱਚ ਇਸ ਦੀ ਪੈਦਾਵਾਰ ਵਧਾਉਣ ਅਤੇ ਮਿੱਲ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਆਪਣੇ ਵਿਚਾਰ ਅਤੇ ਸੁਝਾਅ ਵੀ ਪੇਸ਼ ਕੀਤੇ।
ਇਜਲਾਸ ਦੌਰਾਨ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ, ਸਥਾਨਕ ਲੋਕਾਂ ਅਤੇ ਵਪਾਰ ਮੰਡਲ ਭੋਗਪੁਰ ਦੇ ਨੁਮਾਇੰਦਿਆਂ ਵੱਲੋਂ ਮਿੱਲ ਵਿਖੇ ਲਾਏ ਜਾ ਰਹੇ ਬਾਇਓ-ਸੀ. ਐੱਨ. ਜੀ. ਪਲਾਂਟ ਦਾ ਕੰਮ
ਰੋਕਣ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਡਾ. ਨਵਦੀਪ ਸਿੰਘ, ਡਾ. ਅਨੁਰਾਧਾ, ਡਾ. ਰੁਲਦਾ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪ੍ਰੋਜੈਕਟ ਅਫ਼ਸਰ (ਗੰਨਾ), ਜਲੰਧਰ, ਸ੍ਰੀ ਪਰਮਜੀਤ ਸਿੰਘ ਕਾਲੂਵਾਹਰ, ਮਿੱਲ ਦੇ ਸਾਬਕਾ ਡਾਇਰੈਕਟਰ, ਸੀਨੀਅਰ ਪ੍ਰਬੰਧਕੀ ਅਧਿਕਾਰੀ ਬਹਾਦਰ ਸਿੰਘ, ਸਹਾਇਕ ਗੰਨਾ ਵਿਕਾਸ ਅਫ਼ਸਰ, ਸ੍ਰੀ ਸੁਖਪ੍ਰੀਤ ਸਿੰਘ, ਉਪ ਮੁੱਖ ਇੰਜੀਨੀਅਰ ਖੰਡ ਮਿੱਲ ਭੋਗਪੁਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਜਲਾਸ ਦੌਰਾਨ ਸ੍ਰੀ ਹਰਪਾਲ ਸਿੰਘ ਸਿੰਧੜ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਅਤੇ ਸਮੁੱਚੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਇਆ।
13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
NEXT STORY