ਜਲੰਧਰ (ਜਤਿੰਦਰ, ਭਾਰਦਵਾਜ)- ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ’ਚ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਸਿੰਘ ਉਰਫ਼ ਹਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਾਣਜਾ ਅਤੇ ਉਸ ਦਾ ਪਾਟਨਰ ਕੁਦਰਤਦੀਪ ਸਿੰਘ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਅਦਾਲਤ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 21-6-22 ਤਕ ਲਈ ਵੀਡੀਓ ਕਾਨਫ਼ਰੰਸਿੰਗ ਰਾਹੀਂ ਛੁੱਟੀਆਂ ’ਚ ਡਿਊਟੀ ਜੱਜ ਦੇ ਹਾਜ਼ਰ ਹੋਣ ਦਾ ਹੁਕਮ ਸੁਣਾਇਆ।
ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ
ਉੱਥੇ ਨਾਲ ਹੀ ਅਦਾਲਤ ਨੇ ਛੁੱਟੀਆਂ ਤੋਂ ਬਾਅਦ 2 ਜੁਲਾਈ ਨੂੰ ਅਦਾਲਤ ’ਚ ਪੇਸ਼ ਹੋਣ ਦਾ ਵੀ ਹੁਕਮ ਸੁਣਾਇਆ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ. ਡੀ. ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪਹਿਲਾਂ ਹੀ ਪੁਲਸ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ਤੋਂ ਵੱਡੀ ਖ਼ਬਰ, PTU ਦੇ ਹੋਸਟਲ ’ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ 'ਤੇ ਚਰਚਾ ਸੰਭਵ
NEXT STORY