ਚੰਡੀਗੜ੍ਹ – 2 ਦਸੰਬਰ 2024 ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿੱਚ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਣ ਲਈ ਪਾਰਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਵਡਾਲਾ ਨੇ ਕਿਹਾ ਕਿ ਇਸ ਮੋੜ ‘ਤੇ ਔਰਤਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਇਸਤਰੀ ਵਿੰਗ ਦੀ ਭੂਮਿਕਾ ਬਹੁਤ ਅਹਿਮ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਬੀਬੀ ਜਗੀਰ ਕੌਰ ਇੱਕ ਸੀਨੀਅਰ ਅਤੇ ਤਜਰਬੇਕਾਰ ਆਗੂ ਹਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੀਆਂ ਹਨ। ਆਪਣੇ ਪ੍ਰਧਾਨਗੀ ਦੌਰਾਨ ਉਨ੍ਹਾਂ ਨੇ ਖ਼ਾਲਸਾ ਪੰਥ ਦੀ ਤੀਜੀ ਸ਼ਤਾਬਦੀ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਵਿੱਚ ਅਹਿਮ ਯੋਗਦਾਨ ਦਿੱਤਾ ਸੀ। ਇਸਤਰੀ ਅਕਾਲੀ ਦਲ ਨੂੰ ਸੰਭਾਲਣ ਦਾ ਉਨ੍ਹਾਂ ਕੋਲ ਲੰਬਾ ਤੁਜਰਬਾ ਹੈ, ਜਿਸ ਨਾਲ ਪਾਰਟੀ ਨੂੰ ਭਵਿੱਖ ਵਿੱਚ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ ਵੱਡੀਆਂ ਗੱਲਾਂ
NEXT STORY