ਜਲੰਧਰ- ਪੰਜਾਬ ’ਚ ਮੌਸਮ ਮੁੜ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜ਼ਿਲ੍ਹਾਵਾਰ ਚੇਤਾਵਨੀ ਮੁਤਾਬਕ 11 ਤੋਂ 13 ਮਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਲਿਸ਼ਕਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਇਸ ਦੌਰਾਨ ਮੌਸਮ ਵਿਭਾਗ ਨੇ 9 ਅਤੇ 10 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਜਾਰੀ ਕੀਤੀ ਗਈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। 11 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਬਿਜਲੀ ਲਿਸ਼ਕਣ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ ਵਿੱਚ ਹਾਲਾਤ ਆਮ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ
ਇਸੇ ਤਰ੍ਹਾਂ 12 ਮਈ ਨੂੰ ਵੀ ਮੌਸਮ ਖਰਾਬ ਰਹਿਣ ਦੇ ਆਸਾਰ ਹਨ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਉੱਥੇ ਹੀ 13 ਮਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਐੱਸ.ਏ.ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ
NEXT STORY