ਜਲੰਧਰ- ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਬਹੁਤ ਸੰਘਣੀ ਧੁੰਦ ਲੋਕਾਂ ਦੀ ਮੁਸ਼ਕਲ ਵਧਾ ਸਕਦੀ ਹੈ। ਭਾਰਤ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਮੁਤਾਬਕ 18 ਜਨਵਰੀ ਤੋਂ 21 ਜਨਵਰੀ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ
ਮੌਸਮ ਵਿਭਾਗ ਦੇ ਅਨੁਸਾਰ 18 ਜਨਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੁਝ ਥਾਵਾਂ ’ਤੇ ਵਿਜ਼ੀਬਿਲਟੀ ਬਹੁਤ ਘੱਟ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਪਰ ਬੇਹੱਦ ਠੰਡਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ 19 ਜਨਵਰੀ ਤੋਂ ਬਾਅਦ ਹਲਕੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਵੀ ਕੀਤੀ ਗਈ ਹੈ। ਸੂਬੇ ਦੇ ਤਾਪਮਾਨ ਦੇ ਅੰਕੜਿਆਂ ''ਤੇ ਨਜ਼ਰ ਮਾਰੀਏ ਤਾਂ ਪੰਜਾਬ ਵਿਚ ਠੰਡ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਸਰਕਾਰ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਸਿੱਧਾ ਹਮਲਾ : ਮਾਰਸ਼ਲ
NEXT STORY