ਰੂਪਨਗਰ, (ਵਿਜੇ ਸ਼ਰਮਾ)— ਸਦਰ ਪੁਲਸ ਰੂਪਨਗਰ ਨੇ ਸੜਕ ਹਾਦਸੇ 'ਚ ਮੌਤ ਹੋਣ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਸੋਨੂੰ ਪੁੱਤਰ ਪ੍ਰਭੂ ਨਿਵਾਸੀ ਫਰੀਦਪੁਰ ਜ਼ਿਲ੍ਹਾ ਸਹਾਰਨਪੁਰ (ਉੱਤਰ ਪ੍ਰਦੇਸ਼) ਤੇ ਮੌਜੂਦਾ ਨਿਵਾਸੀ ਪਿਰਥੀ ਭੱਠਾ ਭੱਦਲ (ਰੂਪਨਗਰ) ਨੇ ਦੱਸਿਆ ਕਿ ਉਸਦਾ ਵੱਡਾ ਭਰਾ ਚੰਦਰਪਾਲ ਸਬਜ਼ੀ ਲੈਣ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਰਾਮਗੜ੍ਹ ਟੱਪਰੀਆਂ ਨੂੰ ਆ ਰਿਹਾ ਸੀ ਅਤੇ ਇਸ ਦੌਰਾਨ ਕਾਰ ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਕਾਰ ਨਾਲ ਟੱਕਰ ਮਾਰ ਦਿੱਤੀ। ਜਿਸ 'ਚ ਚੰਦਰਪਾਲ ਮੋਟਰਸਾਈਕਲ ਸਮੇਤ ਦਰੱਖਤ ਨਾਲ ਟਕਰਾ ਗਿਆ ਅਤੇ ਹਾਦਸੇ 'ਚ ਉਸਦੀ ਮੌਤ ਹੋ ਗਈ। ਪੁਲਸ ਨੇ ਆਰੋਪੀ ਵਾਹਨ ਚਾਲਕ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
5 ਏਕੜ ਤੋਂ ਵੱਧ ਕਿਸਾਨਾਂ ਨੂੰ ਵੀ ਖਰਾਬ ਫਸਲ ਦਾ ਮੁਆਵਜ਼ਾ ਮਿਲੇਗਾ : ਚੀਮਾ
NEXT STORY