ਜਲੰਧਰ (ਬਿਊਰੋ)— ਅਕਾਲੀ ਦਲ ਦੇ ਨੌਜਵਾਨ ਆਗੂ ਪਰਮਿੰਦਰ ਸਿੰਘ ਬੋਹਾਰਾ ਦੇ ਪਿਤਾ ਜੀ ਸਵਰਗਵਾਸੀ ਸ. ਜਗਜੀਤ ਸਿੰਘ ਜੀ (ਲਾਲੀ ਸੇਠ) ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਜ ਪਹਿਲੀ ਬਰਸੀ ਹੈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਸਮੂਹ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ।

ਮਜੀਠੀਆ ਨੇ ਕਿਹਾ ਕਿ ਸਾਡਾ ਪਰਿਵਾਰ ਨਾਲ ਗੁੜ੍ਹਾ ਰਿਸ਼ਤਾ ਹੈ। ਜਿੱਥੇ ਸ. ਜਗਜੀਤ ਸਿੰਘ ਸਾਡੀ ਪਾਰਟੀ ਦੇ ਈਮਾਨਦਾਰ, ਹੋਣਹਾਰ ਅਤੇ ਅਣਥੱਕ ਆਗੂ ਸਨ, ਉਥੇ ਹੀ ਉਨ੍ਹਾਂ ਦਾ ਪਰਿਵਾਰ ਅੱਜ ਵੀ ਪਾਰਟੀ ਨੂੰ ਸਮਰਪਿਤ ਹੈ। ਮਜੀਠੀਆ ਨੇ ਕਿਹਾ ਕਿ ਲਾਲੀ ਜੀ ਤੋਂ ਬਾਅਦ ਉਨ੍ਹਾਂ ਦਾ ਬੇਟਾ ਪਰਮਿੰਦਰ ਪਾਰਟੀ ’ਚ ਬਾਖੂਬੀ ਨਾਲ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਪਾਰਟੀ ਹਮੇਸ਼ਾ ਲਈ ਦੁੱਖ-ਸੁੱਖ ਵਿਚ ਇਸ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: ਖ਼ੁਲਾਸਾ: ਮੁਲਾਜ਼ਮਾਂ ਦੀ ਤਨਖ਼ਾਹ ਨਾਲ ਕਿਰਾਏ ਦੇ ਕਮਰਿਆਂ ’ਚ ਚੱਲ ਰਹੇ ਪੰਜਾਬ ਦੇ 6 ਹਜ਼ਾਰ ਆਂਗਣਵਾੜੀ ਸੈਂਟਰ

ਦੱਸਣਯੋਗ ਹੈ ਕਿ ਲਾਲੀ ਸੇਠ 2012 ਤੋਂ ਲੈ ਕੇ ਆਖਰੀ ਸਮੇਂ ਤੱਕ ਨਵਾਂਸ਼ਹਿਰ ਟਰੱਕ ਯੂਨੀਅਨ ਦੇ ਪ੍ਰਧਾਨ ਰਹੇ। ਉਨ੍ਹਾਂ ਲੰਮਾ ਸਮਾਂ ਸ. ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਵੀ ਕੰਮ ਕੀਤਾ ਹੈ। ਬੀਤੇ ਸਾਲ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਅਚਨਚੇਤ ਮੌਤ ਹੋ ਗਈ ਸੀ, ਜੋ ਪਰਿਵਾਰ ਅਤੇ ਪਾਰਟੀ ਲਈ ਵੱਡਾ ਘਾਟਾ ਸਾਬਤ ਹੋਈ। ਅੱਜ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਬੋਹਾਰਾ ਸਥਿਤ ਗ੍ਰਹਿ ਵਿਖੇ ਪਾਠ ਦਾ ਭੋਗ ਪਾਇਆ ਜਾਵੇਗਾ।
ਇਹ ਵੀ ਪੜ੍ਹੋ: ਡਰਾਈਵਰਾਂ ਦੀ ਘਾਟ ਕਾਰਨ ਕਰਜ਼ ਲੈ ਕੇ ਖ਼ਰੀਦੀਆਂ ਸਰਕਾਰੀ ਬੱਸਾਂ ਡਿਪੂ 'ਚ ਖੜ੍ਹੀਆਂ, 4 ਕਰੋੜ ਹੈ ਮਹੀਨੇ ਦੀ ਕਿਸ਼ਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਸ਼ਿਆਰਪੁਰ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ’ਚ ਕੋਈ ਕਮੀ ਨਹੀਂ ਛੱਡੀ ਜਾਵੇਗੀ: ਬ੍ਰਹਮ ਸ਼ੰਕਰ ਜ਼ਿੰਪਾ
NEXT STORY