ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼ ਲੋਟਾਵਾ) : ਭਾਈ ਜੈਤਾ ਜੀ ਦਾ ਜਨਮ ਦਿਹਾੜਾ ਜਿਥੇ ਦੇਸ਼- ਵਿਦੇਸ਼ ’ਚ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਪੰਜ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ : ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ, ਮਾਹੌਲ ਤਣਾਅਪੂਰਨ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਤੌਰ ’ਤੇ ਨਗਰ ਕੀਰਤਨਾਂ ਦੀ ਆਮਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸੰਗਤਾਂ ਲਈ ਲੰਗਰ ਦੀ ਵਿਵਸਥਾ ਕੀਤੀ ਗਈ ਸੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਨਗਰ ਕੀਰਤਨਾਂ ਦਾ ਸਵਾਗਤ ਜਥੇਦਾਰ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹੈੱਡ ਗ੍ਰੰਥੀ ਜੋਗਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ।
ਫਰਾਰ ਚੱਲ ਰਹੇ ਦੋਵੇਂ ਕਾਂਗਰਸੀ ਕੌਂਸਲਰਾਂ ਦੀ ਗੈਰ-ਮੌਜੂਦਗੀ ’ਚ ਨਿਗਮ ਸੰਭਾਲੇਗਾ ਸੋਢਲ ਮੇਲੇ ਦਾ ਚਾਰਜ
NEXT STORY